Home /punjab /

Gurdaspur: ਜੰਗਲਾਤ ਵਰਕਰਜ਼ ਯੂਨੀਅਨ ਗੁਰਦਾਸਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਧਰਨਾ

ਧਾਰਨਾ

ਧਾਰਨਾ ਦੇਂਦੇ ਹੋਏ ਜੰਗਲਾਤ ਵਰਕਰਜ਼ ਯੂਨੀਅਨ ਦੇ ਮੇਂਬਰ 

ਗੁਰਦਾਸਪੁਰ: ਜੰਗਲਾਤ ਵਰਕਰਜ਼ ਯੂਨੀਅਨ (Forest Workers Union) ਗੁਰਦਾਸਪੁਰ ਵੱਲੋਂ ਪੰਜਾਬ ਸਰਕਾਰ (Punjab Government) ਖ਼ਿਲਾਫ਼ ਰੇਂਜ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 3 ਮਹੀਨਿਆਂ ਤੋਂ ਵਰਕਰਾਂ ਦੀਆਂ ਤਨਖਾਹਾਂ (salary) ਨਹੀਂ ਦਿੱਤੀਆਂ ਗਈਆਂ ਅਤੇ ਪਿਛਲੇ 20 ਸਾਲਾਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਸਾਡੇ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਜਿਸ ਕਾਰਨ ਸਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਜੰਗਲਾਤ ਵਰਕਰਜ਼ ਯੂਨੀਅਨ ਗੁਰਦਾਸਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਤੁਹਾਨੂੰ ਤੁਹਾਡੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣਗੀਆਂ ਪਰ ਸਰਕਾਰ ਵੱਲੋਂ ਸਾਡੇ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ।

    ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦਿੱਤੇ ਜਾਣਗੇ।
    Published by:rupinderkaursab
    First published:

    Tags: Gurdaspur, Punjab

    ਅਗਲੀ ਖਬਰ