ਜਤਿਨ ਸ਼ਰਮਾ
ਗੁਰਦਾਸਪੁਰ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਪ੍ਰਬੰਦਕੀ ਕੰਪਲੈਕਸ ਅੰਦਰ ਦਾਖ਼ਲ ਹੁੰਦੇ ਹੀ ਇੱਕ ਦੀਵਾਰ ਬਣਾਈ ਹੈ ਜਿਸ 'ਤੇ 4 ਸਕਰੀਨਾਂ (LED Screen) ਲਗਾਈਆਂ ਹਨ, ਜਿਸ ਵਿੱਚ ਇੱਕ ਸਕਰੀਨ ਜ਼ਿਲ੍ਹਾ ਦੇ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਲਗਾਈ ਗਈ ਹੈ ਜੋ ਕਿ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤਾਂ ਨੂੰ ਦਰਸਾਉਂਦੀਆਂ ਹਨ।
ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਦੇ ਹੁਕਮਾਂ ਸਦਕਾ ਇੱਕ ਯਤਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਦੀਵਾਰ ਬਣਾਉਣ ਦਾ ਮੁੱਖ ਮਕਸਦ ਹੈ ਕਿ ਜਿਨ੍ਹਾਂ ਜਵਾਨਾਂ ਨੇ ਦੇਸ਼ ਦੀ ਖਾਤਿਰ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ ਉਨ੍ਹਾਂ ਕਿ ਕੁਰਬਾਨੀ ਨੂੰ ਲੋਕ ਯਾਦ ਰੱਖਣ।
ਦੂਜੀ ਸਕਰੀਨ ਵਿੱਚ ਗੁਰਦਾਸਪੁਰ ਦੇ ਉਹ ਲੋਕਾਂ ਦੀਆਂ ਤਸਵੀਰਾਂ ਦਰਸਾਈਆਂ ਗਈਆਂ ਹਨ, ਜਿਨ੍ਹਾਂ ਨੇ ਕਿਸੇ ਕੰਮ ਵਿੱਚ ਚੰਗਾ ਮੁਕਾਮ ਹਾਸਲ ਕੀਤਾ ਅਤੇ ਤੀਜੀ ਅਤੇ ਚੌਥੀ ਸਕਰੀਨ ਵਿੱਚ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਦਰਸਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਤਸਵੀਰਾਂ ਦੇਖ ਨੌਜਵਾਨਾਂ ਵਿੱਚ ਕੁਝ ਵੱਖ ਕਰਨਾ ਦਾ ਜਜਬਾ ਪੈਦਾ ਹੋਵੇਗਾ ਅਤੇ ਉਹ ਆਪਣੇ ਜ਼ਿਲ੍ਹੇ ਵਿੱਚ ਰਹਿ ਕੇ ਵੀ ਚੰਗਾ ਨਾਮ ਹਾਸਿਲ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਦਾ ਮਕਸਦ ਇਹ ਹੈ ਕਿ ਲੋਕ ਇਹ ਜਾਣ ਸਕਣ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਕਿਹੜੀਆਂ ਇਤਿਹਾਸਕ ਥਾਵਾਂ ਹਨ ਅਤੇ ਇਹਨਾਂ ਤਸਵੀਰਾਂ ਬਾਰੇ ਜਾਨ ਜ਼ਿਲ੍ਹੇ ਦੇ ਲੋਕ ਆਪਣੇ ਇਤਿਹਾਸ ਨਾਲ ਵੀ ਜੁੜੇ ਰਹਿਣ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Martyr, Punjab, The Wall