Home /punjab /

ਡੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਲਈ ਪੁਖਤਾ ਪ੍ਰਬੰਧਾਂ ਸਬੰਧੀ ਤਿਆਰੀਆਂ ਮੀਟਿੰਗ

ਡੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਲਈ ਪੁਖਤਾ ਪ੍ਰਬੰਧਾਂ ਸਬੰਧੀ ਤਿਆਰੀਆਂ ਮੀਟਿੰਗ

ਡੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਲਈ ਪੁਖਤਾ ਪ੍ਰਬੰਧਾਂ ਸਬੰਧੀ ਤਿਆਰੀਆਂ ਮੀਟਿੰਗ

ਡੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਲਈ ਪੁਖਤਾ ਪ੍ਰਬੰਧਾਂ ਸਬੰਧੀ ਤਿਆਰੀਆਂ ਮੀਟਿੰਗ

 • Share this:
  ਜਤਿਨ ਸ਼ਰਮਾ

  ਗੁਰਦਾਸਪੁਰ: ਬਟਾਲਾ ਵਿਖੇ 13 ਸਤੰਬਰ ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਸਥਾਨਕ ਪੰਚਾਇਤ ਵਿਖੇ ਸਿਵਲ, ਪੁਲਿਸ ਤੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ।

  ਮੀਟਿੰਗ ਦੌਰਾਨ ਡੀਸੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਆਹ ਪੁਰਬ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਰਾਹੁਲ ਵਧੀਕ ਡੀਸੀ (ਜ), ਬਲਰਾਜ ਸਿੰਘ ਵਧੀਕ ਡੀਸੀ (ਵਿਕਾਸ), ਜਗਵਿੰਦਰਜੀਤ ਸਿੰਘ ਗਰੇਵਾਲ, ਕਮਿਸ਼ਨਰ ਨਗਰ ਨਿਗਮ ਬਟਾਲਾ, ਬਲਵਿੰਦਰ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਸ਼ਾਇਰੀ ਮਲਹੋਤਰਾ ਐਸ.ਡੀ.ਐਮ ਬਟਾਲਾ, ਪਵਨ ਕੁਮਾਰ ਪੰਮਾ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ, ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਦਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਤਿਕਾਰੀਆਂ ਅਤੇ ਡੇਹਰਾ ਸਾਹਿਬ, ਡਾ. ਹਰਭਜਨ ਸਿਵਲ ਸਰਜਨ, ਐਕਸੀਅਨ ਬਲਦੇਵ ਸਿੰਘ ਅਤੇ ਹਰਜੋਤ ਸਿੰਘ ਆਦਿ ਮੌਜੂਦ ਸਨ।

  ਡੀਸੀ ਨੇ ਬਟਾਲਾ ਸ਼ਹਿਰ ਵਿਖੇ ਸਫਾਈ ਦੇ ਸਮੁੱਚੇ ਪ੍ਰਬੰਧਾਂ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੁੱਚੇ ਬਟਾਲਾ ਸ਼ਹਿਰ ਅਤੇ ਖਾਸਕਰਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਅਤੇ ਗੁਰਦੁਆਰਾ ਡੇਹਰਾ ਸਾਹਿਬ ਅਤੇ ਨਗਰ ਕੀਰਤਨ ਦੇ ਰੂਟ ਵਾਲੇ ਸਥਾਨਾਂ/ਸੜਕਾਂ ਦੀ ਸੁਚਾਰੂ ਢੰਗ ਸਾਫ-ਸਫਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੇ ਢੇਰਾਂ ਨੂੰ ਤੁਰੰਤ ਚੁੱਕਣ ਦੇ ਪ੍ਰਬੰਧ ਕੀਤੇ ਜਾਣ। ਸ਼ਹਿਰ ਅੰਦਰ ਸਜਾਵਟੀ ਗੇਟ ਅਤੇ ਝੰਡੇ ਵੀ ਲਗਾਏ ਜਾਣ।

  ਉਨ੍ਹਾਂ ਪੀ.ਡਬਲਿਊ.ਡੀ. ਸੀਵਰੇਜ ਬੋਰਡ ਅਤੇ ਮੰਡੀ ਬੋਰਡ ਦੇ ਅਧਿਕਾਰੀਆਂਨੂੰ ਕਿਹਾ ਕਿ ਉਹ ਨਗਰ ਕੀਰਤਨ ਦੇ ਰੂਟ ਦੀਆਂ ਸਮੁੱਚੀਆਂ ਸੜਕਾਂ ਦੇ ਨਿਰਮਾਣ ਅਤੇ ਰਿਪੇਅਰ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸੰਗਤਾਂ ਨੂੰ ਆਵਾਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਜੋ ਕੰਮ ਚੱਲ ਰਹੇ ਹਨ, ਨੂੰ ਮੁਕੰਮਲ ਕੀਤਾ ਜਾਵੇ।

  ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਗਰ ਕੀਰਤਨ ਦੇ ਰੂਟ ਦੇ ਸਥਾਨਾਂ/ਸੜਕਾਂ ਵਿਚ ਬਿਜਲੀ ਦੀਆਂ ਤਾਰਾਂ ਨੂੰ ਸੁਚੱਜੇ ਤਰੀਕੇ ਨਾਲ ਸਹੀ ਕੀਤਾ ਜਾਵੇ ਅਤੇ ਢਿੱਲੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਮੈਨੇਜਰ ਰੋਡਵੇਜ਼ ਬਟਾਲਾ, ਫਾਇਰ ਬਿ੍ਰਗੇਡ ਸਮੇਤ ਵੱਖ-ਵੱਖ ਵਿਭਾਗਾਂ ਨੂੰ ਵਿਆਹ ਪੁਰਬ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ।

  ਇਸ ਮੌਕੇ ਗੁਰਤਿੰਦਰ ਸਿੰਘ ਭਾਟੀਆ ਮੈਨੇਜਰ ਸ੍ਰੀ ਕੰਧ ਸਾਹਿਬ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਕੁੱਝ ਅਧੂਰੇ ਕਾਰਜ ਵੀ ਲਿਆਂਦੇ, ਜਿਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ ਦਿੰਦਿਆਂ ਕਿਹਾ ਕਿ ਉਹ ਅਗਲੇ ਦੋ ਦਿਨਾਂ ਤੱਕ ਉਪਰੋਕਤ ਸਮੱਸਿਆਵਾਂ ਨੂੰ ਦੂਰ ਕਰਨ ਨੂੰ ਯਕੀਨੀ ਬਣਾਇਆ ਜਾਵੇ।
  Published by:Krishan Sharma
  First published:

  Tags: Gurdaspur, Guru Nanak Dev, Punjab government, Wedding

  ਅਗਲੀ ਖਬਰ