Home /punjab /

0-5 ਸਾਲ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਅਧਿਕਾਰੀਆਂ ਵੱਲੋਂ ਮੀਟਿੰਗ

0-5 ਸਾਲ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਅਧਿਕਾਰੀਆਂ ਵੱਲੋਂ ਮੀਟਿੰਗ

ਜਿਲ੍ਹਾ ਟੀਕਾਕਰਣ ਅਫਸਰ ਵਲੋਂ ਕੀਤੀ ਗਈ ਮੀਟਿੰਗ ਦੀ ਤਸਵੀਰ

ਜਿਲ੍ਹਾ ਟੀਕਾਕਰਣ ਅਫਸਰ ਵਲੋਂ ਕੀਤੀ ਗਈ ਮੀਟਿੰਗ ਦੀ ਤਸਵੀਰ

  • Share this:

ਜਤਿਨ ਸ਼ਰਮਾ

ਗੁਰਦਾਸਪੁਰ: ਸਿਵਲ ਸਰਜਨ ਡਾ. ਹਰਭਜਨ ਰਾਮ ਦੀ ਪ੍ਰਧਾਨਗੀ ਹੇਠ ਚਾਈਲਡ ਹੈਲਥ ਰੀਵੀਓ ਮੀਟਿੰਗ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤੀ ਗਈ। ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਅਰਵਿੰਦ ਕੁਮਾਰ ਨੇ ਦਸਿਆਂ ਕਿ 0-5 ਸਾਲ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਮੀਟਿੰਗ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ  ਗਰਭਵਤੀ ਔਰਤਾਂ ਦੀ ਸਮੇਂ-ਸਮੇਂ ਸਿਰ ਪੂਰੀ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਡਲਿਵਰੀ ਸਿਹਤ ਸੰਸਥਾ ਵਿਖੇ ਕਰਵਾਈ ਜਾਵੇ। ਜੇਕਰ ਨਵਜੰਮੇ ਬੱਚੇ ਨੂੰ ਕੋਈ ਸਮਸਿਆ ਹੋਵੇ ਤਾ ਉਸ ਨੂੰ ਰੈਫਰ ਕੀਤਾ ਜਾ ਸਕੇ। ਬੱਚਿਆਂ ਦੇ ਮਾਹਿਰ ਡਾ. ਭਾਸਕਰ ਨੋਡਲ ਅਫਸਰ ਨੇ ਦਸਿਆ ਕੇ ਬੱਚਿਆਂ ਵਿੱਚ ਹੋਣ ਵਾਲੀਆਂ ਬਿਮਾਰੀ, ਲੱਛਣ, ਪਰਹੇਜ਼ ਅਤੇ ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਹਰਪਾਲ ਸਿੰਘ, ਡਾ. ਪਰਮਿੰਦਰ ਸਿੰਘ, ਸਮੂਹ ਨੋਡਲ ਅਫਸਰ, ਐਲ,ਐਚ.ਵੀ, ਏ.ਐਨ.ਐਮ, ਆਸ਼ਾ ਵਰਕਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਹਾਜ਼ਰ ਹੋਏ।

Published by:Krishan Sharma
First published:

Tags: Awareness scheme, Children, Gurdaspur, Health, Punjab government