ਜਤਿਨ ਸ਼ਰਮਾ
ਪਠਾਨਕੋਟ: ਕੋਰੋਨਾ ਕਾਲ ਦੌਰਾਨ ਆਕਸੀਜਨ ਦੀ ਆਈ ਕਮੀ ਨੂੰ ਦੇਖਦੇ ਹੋਏ ਗੁਰਦਾਸਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਆਕਸੀਜਨ ਪਲਾਂਟ ਸ਼ੁਰੂ ਹੋ ਚੁੱਕਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਆਕਸੀਜਨ ਦੀ ਘਾਟ ਨਾ ਆਵੇ। ਇਸ ਲਈ ਇਸ ਆਕਸੀਜਨ ਪਲਾਂਟ ਨੂੰ ਤਿਆਰ ਕੀਤਾ ਗਿਆ ਸੀ, ਜੋ ਕਿ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਇਸ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਚੇਤਨਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਆਕਸੀਜਨ ਪਲਾਂਟ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਕਾਰਨ ਆਕਸੀਜਨ ਦੀ ਕਮੀ ਦੇ ਚੱਲਦੇ ਦੇਸ਼ ਭਰ ਵਿੱਚ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ ਅਤੇ ਸਰਕਾਰੀ ਹਸਪਤਾਲ ਵਿਖੇ ਅਜਿਹਾ ਪਲਾਂਟ ਬਣਨ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona, Coronavirus, COVID-19, Gurdaspur, Oxygen, Punjab government