Home /punjab /

Mohali Blast: ਮੋਹਾਲੀ ਬੰਬ ਧਮਾਕੇ ਤੋਂ ਬਾਅਦ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੀ ਕੀਤੀ ਗਈ ਚੈਕਿੰਗ

Mohali Blast: ਮੋਹਾਲੀ ਬੰਬ ਧਮਾਕੇ ਤੋਂ ਬਾਅਦ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੀ ਕੀਤੀ ਗਈ ਚੈਕਿੰਗ

ਰੇਲਵੇ

ਰੇਲਵੇ ਸਟੇਸ਼ਨ ਦੀ ਚੈਕਿੰਗ ਕਰਦੀ ਹੋਈ ਗੁਰਦਾਸਪੁਰ ਪੁਲਿਸ 

ਗੁਰਦਾਸਪੁਰ: ਮੋਹਾਲੀ ਵਿੱਚ ਹੋਏ ਬੰਬ ਧਮਾਕੇ (Mohali Blast) ਤੋਂ ਬਾਅਦ ਪੰਜਾਬ ਭਰ ਵਿੱਚ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਥਾਣਾ ਸਿਟੀ ਗੁਰਦਾਸਪੁਰ (Gurdaspur) ਦੀ ਪੁਲਿਸ ਨੇ ਗੁਰਦਾਸਪੁਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਗੁਰਦਾਸਪੁਰ: ਮੋਹਾਲੀ ਵਿੱਚ ਹੋਏ ਬੰਬ ਧਮਾਕੇ (Mohali Blast) ਤੋਂ ਬਾਅਦ ਪੰਜਾਬ ਭਰ ਵਿੱਚ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਥਾਣਾ ਸਿਟੀ ਗੁਰਦਾਸਪੁਰ (Gurdaspur) ਦੀ ਪੁਲਿਸ ਨੇ ਗੁਰਦਾਸਪੁਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ।

  ਜਿਸਦੇ ਚਲਦੇ ਗੁਰਦਾਸਪੁਰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ (Railway Station) ਦੀ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਥਾਣਾ ਸਿਟੀ ਗੁਰਦਾਸਪੁਰ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਈ ਅਲਰਟ ਦੇ ਚੱਲਦਿਆਂ ਗੁਰਦਾਸਪੁਰ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੇ ਸੂਚਿਤ ਕੀਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖੀ ਜਾ ਸਕੇ।
  Published by:rupinderkaursab
  First published:

  Tags: Gurdaspur, Mohali Blast, Punjab

  ਅਗਲੀ ਖਬਰ