ਜਤਿਨ ਸ਼ਰਮਾ
ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਵੱਲੋਂ ਐਸ.ਐਸ.ਪੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ 'ਤੇ ਵਿਸ਼ੇਸ਼ ਮੁਹਿੰਮ (Special campaign) ਚਲਾਈ ਗਈ ਹੈ। ਜਿਸ ਦੇ ਚੱਲਦਿਆਂ ਫਲਾਇੰਗ ਮਾਰਚ (Flag March) ਕੱਢਿਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐਚ.ਓ ਸਿਟੀ ਗੁਰਮੀਤ ਸਿੰਘ ਨੇ ਦਸਿਆ ਕਿ ਅੱਜ ਵਿਸ਼ੇਸ਼ ਨਾਕੇਬੰਦੀ ਕਰ ਬਿਨਾਂ ਕਾਗਜ਼ਾਂ ਤੋਂ ਵਾਹਨਾਂ (Vehicles) ਦੇ ਚਲਾਨ ਕੀਤੇ ਗਏ ਹਨ ਅਤੇ ਗੱਡੀਆਂ ਨੂੰ ਕਾਲੀਆਂ ਫਿਲਮਾਂ (Black Film) ਲਗਾਉਂਣ ਵਾਲਿਆਂ ਦੇ ਚਲਾਨ ਕੀਤੇ ਗਏ ਹਨ।
ਉਹਨਾਂ ਨੇ ਕਿਹਾ ਕਿ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਸ਼ਹਿਰ ਦੇ ਅਲੱਗ-ਅਲੱਗ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਅੱਜ 17 ਦੇ ਕਰੀਬ ਚਲਾਨ ਕੀਤੇ ਗਏ ਹਨ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ ਉੱਤੇ ਨਾਜਾਇਜ਼ ਕਬਜ਼ੇ (Illegal occupation) ਨਾ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਕੁਝ ਦੁਕਾਨਦਾਰ (Shopkeeper) ਆਪਣੀ ਦੁਕਾਨਾਂ ਦੇ ਬਾਹਰ ਰੇਹੜੀਆਂ ਲਗਵਾ ਲੈਦੇ ਹਨ ਜੋ ਕਿ ਗਲਤ ਹੈ।
ਉਨ੍ਹਾਂ ਅਪੀਲ ਕੀਤੀ ਕਿ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ ਇਸ ਨਾਲ ਆਮ ਜਨਤਾ ਨੂੰ ਹੀ ਫਾਇਦਾ ਹੋਵੇਗਾ ਤੇ ਟ੍ਰੈਫਿਕ ਜਾਮ ਨਹੀਂ ਲੱਗੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਹੀ ਪੁਲੀਸ ਨੂੰ ਸੂਚਿਤ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।