ਜਤਿਨ ਸ਼ਰਮਾ, ਗੁਰਦਾਸਪੁਰ:
ਪਿਛਲੇ ਦਿਨੀਂ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੇਡ ਗਰੇਨੇਡ ਮਿਲਣ ਕਾਰਨ ਇਲਾਕੇ ਦੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਗੁਰਦਾਸਪੁਰ ਥਾਣਾ ਸਦਰ ਦੀ ਪੁਲਿਸ ਵੱਲੋਂ ਬੱਬਰੀ ਬਾਈਪਾਸ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਥਾਣਾ ਸਦਰ ਜਤਿੰਦਰ ਸਿੰਘ ਨੇ ਕਿਹਾ ਕਿ ਸੀਨੀਅਰ ਅਫ਼ਸਰਾਂ ਦੇ ਹੁਕਮਾਂ ਅਨੁਸਾਰ ਅੱਜ ਬੱਬਰੀ ਬਾਈਪਾਸ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇ ਕੋਈ ਵਾਹਨ ਚਲਾਕ ਸਹੀ ਦਸਤਾਵੇਜ਼ ਨਹੀਂ ਦਿਖਾ ਪਾਉਂਦਾ ਤਾਂ ਉਸਦਾ ਚਲਾਨ ਵੀ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਲੋਕਾ ਨੂੰ ਟਰੈਫਿਕ ਨਿਯਮਾਂ ਬਾਰੇ ਵੀ ਦਸਿਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Police, Punjab, Punjab Police, Terrorism