ਜਤਿਨ ਸ਼ਰਮਾ
ਗੁਰਦਾਸਪੁਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀਆ ਹਦਾਇਤਾਂ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕਲਾਨੌਰ (ਗੁਰਦਾਸਪੁਰ) ਵਿਖੇ ਆਨਲਾਈਨ ‘ਨਾਅਰੇ (ਸਲੋਗਨ) ਲਿਖਣਾ’ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਦੇਵੀ ਦਾਸ ਸ਼ਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਮਾਰਗ ਦਰਸ਼ਕ ਹਨ, ਗੁਰੂ ਸਾਹਿਬ ਜੀ ਦੀ ਧਰਮ ਅਤੇ ਮਨੁੱਖਤਾ ਲਈ ਦਿੱਤੀ ਗਈ ਸ਼ਹਾਦਤ ਲਾਸਾਨੀ ਹੈ ਅਤੇ ਗੁਰਮਤਿ ਸੰਗੀਤ ਦੀ ਪਰੰਪਰਾ ਵਿੱਚ ਵੀ ਉਨ੍ਹਾਂ ਦਾ ਬਹੁਮੁੱਲਾ ਯੋਗਦਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਜੀ ਦੀ ਬਾਣੀ ਮਨੁੱਖ ਨੂੰ ਮੌਤ ਦੀ ਅਟੱਲਤਾ ਦੱਸ ਕੇ ਉਸ ਨੂੰ ਸੰਸਾਰਕ ਮੋਹ ਮਾਇਆ ਦਾ ਤਿਆਗ ਕਰਕੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੀ ਹੈ।
ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਨਵਦੀਪ ਕੌਰ ਨੇ ਮੁਕਾਬਿਲਆਂ ਦੀ ਰੂਪ ਰੇਖਾ ਤੇ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਮੁਕਾਬਲੇ ਵਿੱਚ ਕੰਵਲਜੀਤ ਕੌਰ ਬੀ.ਐਸ.ਸੀ (ਐਫ.ਡੀ) ਸਮੈਸਟਰ ਪੰਜਵਾਂ ਦੀ ਵਿਦਿਆਰਥਣ ਨੇ ਪਹਿਲਾ ਸਥਾਨ, ਮਨਜਿੰਦਰ ਕੌਰ ਬੀ.ਐਸ.ਸੀ (ਆਈ.ਟੀ) ਸਮੈਸਟਰ ਪੰਜਵਾਂ ਨੇ ਦੂਜਾ ਤੇ ਬਲਜਿੰਦਰ ਕੌਰ ਬੀ.ਐਸ.ਸੀ (ਐਫ.ਡੀ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government schools, Gurdaspur, Posters, Punjab government