Home /punjab /

400 ਸਾਲਾ ਪ੍ਰਕਾਸ਼ ਪੁਰਬ ਦੀ ਸੰਪੂਰਨਤਾ 'ਤੇ ਦਸਤਾਰ ਮੁਕਾਬਲੇ ਕਰਵਾਏ

400 ਸਾਲਾ ਪ੍ਰਕਾਸ਼ ਪੁਰਬ ਦੀ ਸੰਪੂਰਨਤਾ 'ਤੇ ਦਸਤਾਰ ਮੁਕਾਬਲੇ ਕਰਵਾਏ

ਸੁੰਦਰ

ਸੁੰਦਰ ਦਸਤਾਰ ਸਜਾਉਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ

ਜਥੇਦਾਰ ਰਤਨ ਸਿੰਘ ਜੱਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਦਸਤਾਰ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਤੇ ਭਾਈ ਜਗਰੂਪ ਸਿੰਘ ਕਲਿਆਣਪੁਰ ਨੇ ਦਸਤਾਰ ਦੀ ਮਹੱਤਤਾ 'ਤੇ ਚਾਨਣਾ ਪਾਇਆ।

 • Share this:

  ਜਤਿਨ ਸ਼ਰਮਾ

  ਗੁਰਦਾਸਪੁਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਵ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਧਾਲੀਵਾਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸੁੰਦਰ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

  ਇਸ ਮੌਕੇ ਜਥੇਦਾਰ ਰਤਨ ਸਿੰਘ ਜੱਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਦਸਤਾਰ ਦੇ ਇਤਿਹਾਸਕ ਪਿਛੋਕੜ  ਬਾਰੇ ਜਾਣਕਾਰੀ ਦਿੱਤੀ ਤੇ ਭਾਈ ਜਗਰੂਪ ਸਿੰਘ ਕਲਿਆਣਪੁਰ ਨੇ ਦਸਤਾਰ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਪਰੰਤ ਮੈਨੇਜਰ ਸੰਤੋਖ  ਸਿੰਘ ਤਲਵੰਡੀ ਰਾਮਾ ਨੇ ਬੱਚਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ।

  ਇਸ ਮੌਕੇ ਭਾਈ ਬਲਵੀਰ ਸਿੰਘ, ਭਾਈ ਜਗਰੂਪ ਸਿੰਘ, ਕੁਲਵੀਰ ਸਿੰਘ, ਭਾਈ ਕਾਬਲ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ।

  Published by:Krishan Sharma
  First published:

  Tags: Gurdaspur, Punjab, Sikh, Sikhism, Turban