ਜਤਿਨ ਸ਼ਰਮਾ
ਗੁਰਦਾਸਪੁਰ: ਪੰਜਾਬ ਸਰਕਾਰ (Punjab Government) ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ 6635 ਸਰਕਾਰੀ ਅਧਿਆਪਕਾਂ (Government Teacher) ਦੀ ਭਰਤੀ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 136 ਨਵ-ਨਿਯੁਕਤ (Newly Appointed) ਅਧਿਆਪਕਾਂ ਨੂੰ ਨਿਯੁਕਤੀ ਪੱਤਰ (Appointment letter) ਜਾਰੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (District Education Officer) ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 136 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ।
ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ (Congratulations) ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
ਇਸ ਦੌਰਾਨ ਡਿਪਟੀ ਡੀ.ਈ.ਓ.ਐਲੀ: ਬਲਬੀਰ ਸਿੰਘ ਨੇ ਨਵੇਂ ਨਿਯੁਕਤ ਅਧਿਆਪਕਾਂ ਨੂੰ ਆਰਡਰ ਮਿਲਣ 'ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਥੇ ਇਸ ਦੌਰਾਨ ਨਵ-ਨਿਯੁਕਤ ਅਧਿਆਪਕਾਂ ਨੇ ਨਿਯੁਕਤੀ ਪੱਤਰ ਮਿਲਣ 'ਤੇ ਬਹੁਤ ਖੁਸ਼ੀ ਪ੍ਰਗਟਾਈ ਅਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।