Home /punjab /

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਨੇ ਕਿਸਾਨਾਂ ਨੂੰ ਰਸਾਇਣਾਂ ਦੀ ਸੁਚੱਜੀ ਵਰਤੋਂ ਪ੍ਰਤੀ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਨੇ ਕਿਸਾਨਾਂ ਨੂੰ ਰਸਾਇਣਾਂ ਦੀ ਸੁਚੱਜੀ ਵਰਤੋਂ ਪ੍ਰਤੀ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਨੇ ਕਿਸਾਨਾਂ ਨੂੰ ਰਸਾਇਣਾਂ ਦੀ ਸੁਚੱਜੀ ਵਰਤੋਂ ਪ੍ਰਤੀ ਕੀਤਾ ਜਾਗਰੂਕ।

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਨੇ ਕਿਸਾਨਾਂ ਨੂੰ ਰਸਾਇਣਾਂ ਦੀ ਸੁਚੱਜੀ ਵਰਤੋਂ ਪ੍ਰਤੀ ਕੀਤਾ ਜਾਗਰੂਕ।

 • Share this:
  ਜਤਿਨ ਸ਼ਰਮਾ

  ਗੁਰਦਾਸਪੁਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਸੈਂਟਰ, ਗੁਰਦਾਸਪੁਰ ਵੱਲੋਂ ਰਸਾਇਣਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 200 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।

  ਇਸ ਮੌਕੇ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਕਿਸਾਨਾਂ ਨੂੰ 'ਜੀ ਆਇਆਂ ਆਖਿਆ ਅਤੇ ਨਾਲ ਹੀ ਉਨ੍ਹਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਰਸਾਇਣ ਮੁਕਤ ਬਾਸਮਤੀ ਪੈਦਾ ਕਰਨ ਲਈ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।

  ਡਾ. ਅਮਰਜੀਤ ਸਿੰਘ ਸੀਨੀਅਰ ਪਸਾਰ ਮਾਹਿਰ ਪੀ.ਏ.ਯੂ. ਲੁਧਿਆਣਾ ਨੇ ਕਿਸਾਨਾਂ ਨੂੰ ਬਾਸਮਤੀ ਦਾ ਨੁਕਸਾਨ ਕਰਨ ਵਾਲੀਆਂ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਾ. ਕੇ.ਐਸ.ਸੂਰੀ, ਸੀਨੀਅਰ ਕੀਟ ਵਿਗਿਆਨੀ, ਪੀ.ਏ.ਯੂ. ਲੁਧਿਆਣਾ ਨੇ ਬਾਸਮਤੀ ਦੇ ਕੀੜਿਆਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਸਾਨੂੰ ਕੀੜਿਆਂ ਨੂੰ ਮਾਰਨ ਲਈ ਬੇਲੋੜੀ ਜ਼ਹਿਰਾਂ ਦੀ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਵਾਤਾਵਰਨ ਪੱਖੀ ਤਕਨੀਕਾਂ ਨੂੰ ਅਪਨਾਉਣ ਨੂੰ ਤਰਜੀਹ ਦਿੱਤੀ। ਚੂਹਿਆਂ ਦੀ ਰੋਕਥਾਮ ਲਈ ਵੱਖਰੇ-ਵੱਖਰੇ ਢੰਗਾਂ ਬਾਰੇ ਡਾ. ਬੀ.ਕੇ.ਬੱਬਰ, ਜੀਵ ਵਿਗਿਆਨੀ ਨੇ ਦੱਸਿਆ।

  ਇਸ ਪ੍ਰੋਗਰਾਮ ਦੇ ਅੰਤ ਵਿੱਚ ਡਾ. ਸੁਮੇਸ਼ ਚੌਪੜਾ, ਸੀਨੀਅਰ ਪਸਾਰ ਮਾਹਿਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਡਾ. ਭੁਪਿੰਦਰ ਸਿੰਘ ਢਿੱਲੋ, ਨਿਰਦੇਸ਼ਕ, ਖੇਤਰੀ ਖੋਜ਼ ਕੇਦਰ, ਗੁਰਦਾਸਪੁਰ ਅਤੇ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਖੇਤੀਬਾੜੀ ਵਿਭਾਗ, ਗੁਰਦਾਸਪੁਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ।
  Published by:Krishan Sharma
  First published:

  Tags: Agricultural, Awareness scheme, Farmers, Gurdaspur, Kisan, Organic farming, Punjab farmers

  ਅਗਲੀ ਖਬਰ