ਜਤਿਨ ਸ਼ਰਮਾ
ਗੁਰਦਾਸਪੁਰ: ਬਟਾਲਾ (batala) ਦੇ ਕੋਟਲੀ ਸੂਰਤ ਮੱਲੀ ਥਾਣਾ ਨੇੜੇ ਪਿੰਡ ਮਲਿਕਪੁਰ ਦੇ ਵਸਨੀਕ ਗੁਰਪ੍ਰੀਤ ਸਿੰਘ, ਜੋ ਕਿ ਭਾਰਤੀ ਫੌਜ (Indian Army) ਦੇ 14 ਪੰਜਾਬ ਵਿੱਚ ਤਾਇਨਾਤ ਸੀ, ਦੀ ਡਿਊਟੀ ਦੌਰਾਨ ਦਿਲ ਦਾ ਦੌਰਾ (Heart Attack) ਪੈਣ ਕਾਰਨ ਮੌਤ ਹੋ ਗਈ। ਸ਼ਹੀਦ ਦੀ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਉਸਦੇ ਜੱਦੀ ਪਿੰਡ ਵਿਖੇ ਸਸਕਾਰ (Cremation) ਕੀਤਾ ਗਿਆ। ਇਸ ਮੌਕੇ ਜਿੱਥੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randawa) ਪਹੁੰਚੇ, ਉੱਥੇ ਨਾ ਹੀ ਕੋਈ ਸਰਕਾਰੀ ਅਧਿਕਾਰੀ ਅਤੇ ਨਾ ਹੀ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਪਹੁੰਚਿਆ।
ਆਪਣਾ ਜ਼ਿਲ੍ਹਾ ਚੁਣੋ (ਗੁਰਦਾਸਪੁਰ)
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਆਪਣੇ ਪੁੱਤਰ 'ਤੇ ਮਾਣ ਹੈ ਜਿਸ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਈ ਹੈ ਪਰ ਦੁੱਖ ਦੀ ਗੱਲ ਹੈ ਕਿ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਸਰਕਾਰੀ ਨੁਮਾਇੰਦਾ ਉਸਦੇ ਸੰਸਕਾਰ 'ਤੇ ਨਹੀਂ ਆਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਗੁਰਪ੍ਰੀਤ ਸਿੰਘ ਦੇ ਚਾਚਾ ਏ.ਐਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ 2013 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਹੁਣ ਉਹ 14 ਪੰਜਾਬ ਵਿੱਚ ਸ੍ਰੀਨਗਰ ਵਿਖੇ ਤਾਇਨਾਤ ਸੀ।
ਉਨ੍ਹਾਂ ਦੱਸਿਆ ਕਿ ਬੀਤੀ 13 ਜੂਨ ਨੂੰ ਦੇਰ ਰਾਤ ਉਨ੍ਹਾਂ ਨੂੰ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਖਾਣਾ ਖਾਂਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਖਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।