Home /punjab /

ਚੋਣ ਡਿਊਟੀ ਦੌਰਾਨ ਗੈਰ-ਹਾਜ਼ਰ ਰਹੇ ਪੰਜਾਬ ਦੇ ਮੁਲਾਜ਼ਮ ਸਸਪੈਂਡ ਕਰਨ ਵਾਲੀ ਖ਼ਬਰ ਝੂਠੀ: DC

ਚੋਣ ਡਿਊਟੀ ਦੌਰਾਨ ਗੈਰ-ਹਾਜ਼ਰ ਰਹੇ ਪੰਜਾਬ ਦੇ ਮੁਲਾਜ਼ਮ ਸਸਪੈਂਡ ਕਰਨ ਵਾਲੀ ਖ਼ਬਰ ਝੂਠੀ: DC

ਗਲਤ ਖ਼ਬਰ ਬਾਰੇ ਜਾਣਕਾਰੀ ਦੇਂਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ 

ਗਲਤ ਖ਼ਬਰ ਬਾਰੇ ਜਾਣਕਾਰੀ ਦੇਂਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ 

ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਈ ਅਧਿਕਾਰੀ/ਕਰਮਚਾਰੀ ਸਸਪੈਂਡ ਨਹੀਂ ਕੀਤੀ ਗਿਆ ਹੈ। ਉਪਰੋਕਤ ਖ਼ਬਰ ਗਲਤ ਤੇ ਤੱਥਾਂ ਤੋਂ ਦੂਰ ਹੈ। ਉਨਾਂ ਅੱਗੇ ਸਖ਼ਤ ਸਬਦਾਂ ਵਿਚ ਕਿਹਾ ਕਿ ਇਹ ਗਲਤ ਖ਼ਬਰ ਛਾਪਣ ਵਾਲੇ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਗੁਰਦਾਸਪੁਰ: ਸ਼ੋਸਲ ਮੀਡੀਆਂ 'ਤੇ ਇੱਕ ਖ਼ਬਰ ਵਾਇਰਲ ਹੋਈ ਹੈ, ਜਿਸ ਵਿਚ ਦੱਸਿਆ ਕਿ ਗਿਆ ਹੈ ਕਿ ਚੋਣ ਡਿਊਟੀ ਦੌਰਾਨ ਗੈਰ-ਹਾਜ਼ਰ ਰਹੇ ਗੁਰਦਾਸਪੁਰ ਜ਼ਿਲ੍ਹੇ ਦੇ 29 ਮੁਲਾਜ਼ਮ ਅਤੇ ਅਫਸਰ ਸਸਪੈਂਡ ਕਰ ਦਿੱਤੇ ਗਏ ਹਨ, ਜੋ ਕਿ ਇਹ ਖ਼ਬਰ ਬਿੱਲਕੁਲ ਗਲਤ, ਬੇਬੁਨਿਆਦ ਤੇ ਤੱਥਾਂ ਤੋਂ ਦੂਰ ਹੈ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸੰਬੰਧੀ ਕੰਮ ਨੂੰ ਨੇਪਰੇ ਚਾੜ੍ਹਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ /ਕਰਮਚਾਰੀਆਂ ਦੀ ਪੋਲਿੰਗ ਸਟਾਫ ਵਜੋਂ ਡਿਊਟੀ ਲਗਾਈ ਸੀ ,ਪਰ ਚੋਣ ਡਿਊਟੀ ਤੋਂ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਰਹੇ ਸਨ। ਜਿਸ ਕਾਰਨ ਚੋਣਾਂ ਸੰਬੰਧੀ ਕੰਮ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।

  ਜਿਸ ਤਹਿਤ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਗਿਆ ਸੀ ਕਿ ਗੈਰ ਹਾਜਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਜੁਆਬ ਤਲਬੀ ਕਰਕੇ, ਉਨ੍ਹਾਂ ਦਾ ਜਵਾਬ ਲੈਣ ਉਪੰਰਤ ਆਪਣੀ ਟਿੱਪਣੀ ਸਹਿਤ ਮਿਤੀ 25 ਫਰਵਰੀ 2022 ਨੂੰ ਸ਼ਾਮ 5 ਵਜੇ ਤੱਕ ਦਫਤਰ ਡਿਪਟੀ ਕਮਿਸ਼ਨਰ ਦੇ ਸੁਪਰਡੈਂਟ ਨੂੰ ਭੇਜੇ ਜਾਣ।

  ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਡਿਊਟੀ ਦੋਹਰੀ ਲੱਗੀ ਹੋਵੇਗੀ ਤਾਂ ਸੰਬੰਧਿਤ ਦਫਤਰ ਦੇ ਮੁਖੀ ਵਲੋਂ ਦੱਸਣ ਉਪਰੰਤ ਉਸਦੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਪਰ ਜੇਕਰ ਕੋਈ ਅਧਿਕਾਰੀ /ਕਰਮਚਾਰੀ ਨੇ ਚੋਣ ਡਿਊਟੀ ਨਹੀਂ ਨਿਭਾਈ ਤਾਂ ਉਸ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕਾਰਵਾਈ ਹੋਵੇਗੀ।

  ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਈ ਅਧਿਕਾਰੀ/ਕਰਮਚਾਰੀ ਸਸਪੈਂਡ ਨਹੀਂ ਕੀਤੀ ਗਿਆ ਹੈ। ਉਪਰੋਕਤ ਖ਼ਬਰ ਗਲਤ ਤੇ ਤੱਥਾਂ ਤੋਂ ਦੂਰ ਹੈ। ਉਨ੍ਹਾਂ ਅੱਗੇ ਸਖ਼ਤ ਸਬਦਾਂ ਵਿਚ ਕਿਹਾ ਕਿ ਇਹ ਗਲਤ ਖ਼ਬਰ ਛਾਪਣ ਵਾਲੇ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
  Published by:Amelia Punjabi
  First published:

  Tags: Assembly Elections 2022, Gurdaspur, Punjab, Punjab Assembly election 2022, Punjab Assembly Polls 2022, Punjab Election 2022

  ਅਗਲੀ ਖਬਰ