Home /punjab /

Gurdaspur: ਕਿਸਾਨ ਜਥੇਬੰਦੀਆਂ ਵੱਲੋਂ ਜ਼ਮੀਨ ਦੀ ਕੁਰਕੀ ਖ਼ਿਲਾਫ਼ ਧਰਨਾ

Gurdaspur: ਕਿਸਾਨ ਜਥੇਬੰਦੀਆਂ ਵੱਲੋਂ ਜ਼ਮੀਨ ਦੀ ਕੁਰਕੀ ਖ਼ਿਲਾਫ਼ ਧਰਨਾ

ਜ਼ਮੀਨ

ਜ਼ਮੀਨ ਦੀ ਕੁਰਕੀ ਖ਼ਿਲਾਫ਼ ਧਰਨਾ ਦਿੰਦੀਆਂ ਹੋਈਆਂ ਕਿਸਾਨ ਜਥੇਬੰਦੀਆਂ 

 • Share this:
  ਜਤਿਨ ਸ਼ਰਮਾ
  ਗੁਰਦਾਸਪੁਰ: ਸਮਾਜ ਵਿਚ ਇਕ ਕਹਾਵਤ ਪ੍ਰਚਲਿਤ ਹੈ ਕਿ 'ਕਰੇ ਕੋਈ ਭਰੇ ਕੋਈ', ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਪਾਹੜਾ ਤੋਂ ਸਾਹਮਣੇ ਆਇਆ ਹੈ। ਪਿੰਡ ਪਾਹੜਾ ਦੇ ਰਹਿਣ ਵਾਲੇ ਕਿਸਾਨ ਰਘਬੀਰ ਸਿੰਘ ਵੱਲੋਂ ਸਾਲ 2010 ਵਿਚ ਆਪਣਾ ਪੁਰਾਣਾ ਟਰੈਕਟਰ ਇਕ ਹੋਰ ਕਿਸਾਨ ਨੂੰ ਵੇਚ ਦਿੱਤਾ ਗਿਆ ਸੀ।

  ਟਰੈਕਟਰ ਖਰੀਦਣ ਵਾਲੇ ਕਿਸਾਨਾਂ ਕੋਲੋਂ ਸਾਲ 2012 ਵਿਚ ਬਟਾਲਾ ਵਿਚ ਇਸ ਟਰੈਕਟਰ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਅਦਾਲਤ ਵੱਲੋਂ ਟਰੈਕਟਰ ਦੇ ਮਾਲਕ ਨੂੰ 55 ਲੱਖ ਰੁਪਏ ਦਾ ਮੁਆਵਜਾ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਅਦਾ ਕਰਨ ਦਾ ਹੁਕਮ ਦਿੱਤਾ ਸੀ। ਜਿੱਥੇ ਅੱਜ ਅਧਿਕਾਰੀ ਕਿਸਾਨ ਦੀ ਜਮੀਨ ਕੁਰਕੀ ਕਰਨ ਆਏ ਪਰ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਰਘਬੀਰ ਸਿੰਘ ਦੇ ਹੱਕ ਵਿੱਚ ਧਰਨਾ ਲਗਾ ਦਿੱਤਾ ਗਿਆ। ਜਿਸ ਤੋਂ ਬਾਅਦ ਮੌਕੇ 'ਤੇ ਪੁੱਜੇ ਤਹਿਸੀਲਦਾਰ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਸਮਝਾਇਆ ਗਿਆ ਹੈ ਕਿ ਇਹ ਮਸਲਾ ਕੋਰਟ ਦਾ ਹੈ।

  ਉਨ੍ਹਾ ਨੇ ਕਿਹਾ ਕਿ ਅੱਜ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਗਈ, ਨਾਲ ਉਹਨਾਂ ਨੇ ਕਿਹਾ ਕਿ ਇਸ ਮਸਲੇ ਨੂੰ ਉਚ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਕੇ ਦੁਬਾਰਾ ਵਿਚਾਰਿਆ ਜਾਵੇਗਾ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਹ ਧਰਨਾ ਚੁੱਕ ਦਿੱਤਾ ਗਿਆ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਨੇ ਦੱਸਿਆ ਕਿ ਸਾਲ 2010 ਵਿਚ ਆਪਣਾ ਪੁਰਾਣਾ ਟਰੈਕਟਰ ਇਕ ਹੋਰ ਕਿਸਾਨ ਨੂੰ ਵੇਚ ਦਿੱਤਾ ਗਿਆ ਸੀ। ਟਰੈਕਟਰ ਖਰੀਦਣ ਵਾਲੇ ਕਿਸਾਨਾਂ ਕੋਲੋਂ ਸਾਲ 2012 ਵਿਚ ਬਟਾਲਾ ਵਿਚ ਇਸ ਟਰੈਕਟਰ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਅਦਾਲਤ ਵਿਚ ਇਸ ਪੁਲਿਸ ਮੁਲਾਜ਼ਮ ਦੀ ਮੌਤ ਤੋਂ ਬਾਅਦ ਟਰੈਕਟਰ ਚਾਲਕ ਕੋਲੋਂ ਬਣਦਾ ਮੁਆਵਜ਼ਾ ਲੈਣ ਲਈ ਇਕ ਕੇਸ ਦਾਇਰ ਕੀਤਾ ਗਿਆ ਸੀ।

  ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਅਦਾਲਤ ਵੱਲੋਂ ਟਰੈਕਟਰ ਦੇ ਮਾਲਕ ਨੂੰ 55 ਲੱਖ ਰੁਪਏ ਦਾ ਮੁਆਵਜਾ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਅਦਾ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਵੱਲੋਂ ਇਨ੍ਹਾਂ ਹੁਕਮਾਂ ਲਈ ਕਿਸਾਨ ਰਘਬੀਰ ਸਿੰਘ ਦੀ 2 ਏਕੜ ਜ਼ਮੀਨ ਵੀ ਕੁਰਕੀ ਦੇ ਵੀ ਹੁਕਮ ਕਰ ਦਿੱਤੇ ਗਏ ਹਨ। ਕਿਸਾਨ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪਿੰਡ ਪਾਹੜਾ ਵਿੱਚ ਪੀੜਤ ਪਰਿਵਾਰ ਨਾਲ ਰਾਬਤਾ ਕੀਤਾ ਗਿਆ।
  Published by:Gurwinder Singh
  First published:

  Tags: Farmers Protest, Kisan, Kisan andolan, Punjab farmers

  ਅਗਲੀ ਖਬਰ