Home /News /punjab /

ਮੁੱਖ ਮੰਤਰੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰਲੇ ਲੋਕ ਬਣਨਗੇ ਜਾਇਦਾਦਾਂ ਦੇ ਮਾਲਕ

ਮੁੱਖ ਮੰਤਰੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰਲੇ ਲੋਕ ਬਣਨਗੇ ਜਾਇਦਾਦਾਂ ਦੇ ਮਾਲਕ


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨ੍ਹਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨ੍ਹਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨ੍ਹਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ।

ਹੋਰ ਪੜ੍ਹੋ ...
  • Share this:
    ਦੀਨਾਨਗਰ (ਗੁਰਦਾਸਪੁਰ): ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ।

    ਐਤਵਾਰ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਵਾਸੀਆਂ ਵਿਸ਼ੇਸ਼ ਤੌਰ ’ਤੇ ਸਮਾਜ ਦੇ ਲੋੜਵੰਦ ਤੇ ਕਮਜ਼ੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਮੁਹੱਈਆ ਕਰਵਾਏਗੀ। ਚੰਨੀ ਨੇ ਕਿਹਾ ਕਿ ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੁੱਚੀ ਸਕੀਮ ਨੂੰ ਲਾਗੂ ਕਰਨ ਦਾ ਜਿੰਮਾ ਮਾਲ ਵਿਭਾਗ ਨੂੰ ਦਿੱਤਾ ਗਿਆ ਹੈ, ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਵਾਏਗਾ।

    ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਦੌਰਾਨ ਚਰਨਜੀਤ ਸਿੰਘ ਚੰਨੀ।


    ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਢੁਕਵੀਂ ਸ਼ਨਾਖਤ ਤੇ ਤਸਦੀਕ ਕਰਨ ਤੋਂ ਬਾਅਦ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ (ਸੰਨਦ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ ਅਤੇ ਜੇਕਰ ਉਨਾਂ ਪਾਸੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਸੰਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸੰਨਦਾਂ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੀਆਂ ਜਿਸ ਨਾਲ ਸਬੰਧਿਤ ਲੋਕਾਂ ਨੂੰ ਬੈਂਕਾਂ ਪਾਸੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਆਪਣੀ ਜਾਇਦਾਦ ਵੀ ਵੇਚ-ਵੱਟ ਸਕਦੇ ਹਨ ਜਿਸ ਕਰਕੇ ਇਸ ਦੀ ਕੀਮਤ ਵੀ ਵਧੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਦੇ ਪੁਰਾਣੇ ਮੁਹੱਲਿਆਂ ਵਿੱਚ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਲੋਕ ਵੀ ਇਸ ਸਕੀਮ ਦੇ ਘੇਰੇ ਵਿੱਚ ਆਉਣਗੇ।

    ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨ੍ਹਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ, ਚਾਹੇ ਉਹ ਕਿਸੇ ਵੀ ਜਾਤ ,ਧਰਮ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਦੇ 72 ਲੱਖ ਬਿਜਲੀ ਖ਼ਪਤਕਾਰਾਂ ਵਿਚੋਂ 52 ਲੱਖ ਖ਼ਪਤਕਾਰਾਂ ਨੂੰ ਬਕਾਏ ਬਿੱਲ ਮੁਆਫ਼ੀ ਦਾ ਲਾਭ ਮਿਲੇਗਾ।

    ਮੁੱਖ ਮੰਤਰੀ ਨੂੰ ਸਨਮਾਨਤ ਕਰਦੇ ਪਤਵੰਤੇ ਸੱਜਣ।


    ਦੀਨਾਨਗਰ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਦੇ ਮੌਜੂਦਾ ਕਮਿਊਨਟੀ ਹੈਲਥ ਸੈਂਟਰ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਕਾਂਗਰਸੀ ਵਰਕਰਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਇੱਕ ਨਵਾਂ ਯੁੱਗ ਆਇਆ ਹੈ ਅਤੇ ਸੂਬੇ ਵਿੱਚ ਹੁਣ ਚੁਣੇ ਹੋਏ ਨੁਮਾਇੰਦਿਆਂ ਦਾ ਰਾਜ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਸਭ ਤੋਂ ਵੱਧ ਧਿਆਨ ਕਾਂਗਰਸੀ ਵਰਕਰਾਂ ਦੇ ਮਾਣ-ਸਤਿਕਾਰ ਨੂੰ ਬਹਾਲ ਕਰਵਾਉਣ ਵੱਲ ਹੋਵੇਗਾ।

    ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੀਨਾਨਗਰ ਹਲਕੇ ਨਾਲ ਆਪਣੀ ਪੁਰਾਣੀ ਪਰਿਵਾਰਕ ਸਾਂਝਾ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦੇ ਰੂਪ ਵਿੱਚ ਸੂਬੇ ਨੂੰ ਵੱਡੀ ਸੌਗ਼ਾਤ ਦਿੱਤੀ ਗਈ ਹੈ।

    ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਇੱਕ ਬਜ਼ੁਰਗ ਦੀ ਗੱਲ ਸੁਣਦੇ ਮੁੰਖ ਮੰਤਰੀ ਚੰਨੀ।


    ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਮੀਰਪੁਰ ਅਤੇ ਮਹਾਂਦੇਵ ਕਲਾਂ ਦੇ 50 ਲਾਭਪਾਤਰੀਆਂ ਨੂੰ ਜਾਇਦਾਦ ਦੇ ਮਾਲਕੀ ਹੱਕ ਦੀਆਂ ਸੰਨਦਾਂ ਸੌਂਪੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 2.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਹਿਸੀਲ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਨੀਂਹ ਪੱਥਰ ਵੀ ਰੱਖੇ।  ਇਸ ਮੌਕੇ ਬੱਸ ਸਟੈਂਡ ਲਈ ਵੀ 2.90 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
    Published by:Krishan Sharma
    First published:

    Tags: Charanjit Singh Channi, Chief Minister, Congress, Gurdaspur, Punjab Assembly Polls 2022, Punjab Congress, Punjab government, Punjab politics, State Assembly Polls

    ਅਗਲੀ ਖਬਰ