Home /punjab /

ਮਸ਼ਹੂਰ ਪੰਜਾਬੀ ਗਾਇਕ ਚਮਕੀਲਾ ਦਾ ਪੁੱਤਰ ਹੋਇਆ ਗ੍ਰਿਫਤਾਰ, ਧਾਰੀਵਾਲ ਪੁਲਿਸ ਨੇ 1 ਕਿਲੋ 7 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

X
ਪੁਲਿਸ

ਪੁਲਿਸ ਵਲੋਂ ਗ੍ਰਿਫਤਾਰ ਕੀਤਾ ਹੋਇਆ ਪੰਜਾਬੀ ਗਾਇਕ ਚਮਕੀਲਾ ਦਾ ਪੁੱਤਰ

ਗੁਰਦਾਸਪੁਰ: ਪਹਿਲੇ ਲਲਕਾਰੇ ਨਾਲ ਮੈਂ ਡਰ ਗਈ ਦੂਜੇ ਲਲਕਾਰੇ ਨਾਲ ਅੰਦਰ ਵੜ ਗਈ ਗਾਣੇ ਨਾਲ ਮਸ਼ਹੂਰ ਹੋਏ ਪੰਜਾਬੀ ਮਰਹੂਮ ਪੰਜਾਬੀ ਗਾਇਕ (Famous Punjabi Singer) ਅਮਰ ਸਿੰਘ ਚਮਕੀਲੇ (Amar Singh Chamkila) ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਧਾਰੀਵਾਲ ਪੁਲਿਸ (Dhariwal Police) ਨੇ ਨਾਕੇਬੰਦੀ ਦੌਰਾਨ 1 ਕਿੱਲੋ 7 ਗ੍ਰਾਮ ਅਫੀਮ ਸਮੇਤ ਕਾਬੂ ਕਰ ਲਿਆ ਹੈ ਅਤੇ ਉਹਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ ਐਸ.ਐਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਸੀ.ਆਈ.ਏ ਸਟਾਫ਼ ਨੇ ਰਾਤ ਸਮੇਂ ਖੁੰਡਾ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਸਵਿਫ਼ਟ ਕਾਰ (Swift Car) ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਾਂ ਕਰ ਵਿੱਚ ਸਵਾਰ ਮਰਹੂਮ ਪੰਜਾਬੀ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘਅਤੇ ਉਸ ਦੇ ਸਾਥੀ ਰਾਜ ਕੁਮਾਰ ਕੋਲੋਂ ਕਰੀਬ 1 ਕਿਲੋ 7 ਗ੍ਰਾਮ ਅਫੀਮ ਬਰਾਮਦ ਹੋਈ ਹੈ ਅਤੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।

Published by:rupinderkaursab
First published:

Tags: Gurdaspur, Punjab