Home /punjab /

ਗੁਰਦਾਸਪੁਰ ਦੇ ਕਿਸਾਨ ਕੰਵਲਜੀਤ ਸਿੰਘ ਤੋਂ ਸਿੱਖੋ ਪ੍ਰੋਗੈਸਿਵ ਫ਼ਾਰਮਿੰਗ ਦਾ ਤਰੀਕਾ

ਗੁਰਦਾਸਪੁਰ ਦੇ ਕਿਸਾਨ ਕੰਵਲਜੀਤ ਸਿੰਘ ਤੋਂ ਸਿੱਖੋ ਪ੍ਰੋਗੈਸਿਵ ਫ਼ਾਰਮਿੰਗ ਦਾ ਤਰੀਕਾ

ਸੁਪਰਸੀਡਰ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਦੇਂਦੇ ਹੋਏ ਕਿਸਾਨ ਕੰਵਲਜੀਤ ਸਿੰਘ

ਸੁਪਰਸੀਡਰ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਦੇਂਦੇ ਹੋਏ ਕਿਸਾਨ ਕੰਵਲਜੀਤ ਸਿੰਘ

ਅਗਾਂਹਵਧੂ ਕਿਸਾਨ ਕੰਵਲਜੀਤ ਸਿੰਘ ਨੇ ਪਿਛਲੇ 03 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ ਅਤੇ ਪਰਾਲੀ ਨੂੰ ਖੇਤਾਂ ਵਿਚੋਂ ਬਾਹਰ ਕੱਢਕੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਉੁਸਨੇ ਦੱਸਿਆ ਕਿ ਉਸਨੇ ਸੁਪਰਸੀਡਰ ਨਾਲ ਕਣਕ ਦੀ ਸਾਰੀ ਬਿਜਾਈ ਕੀਤੀ ਹੈ। ਉਸਨੇ ਦੱਸਿਆ ਕਿ ਅੱਗ ਨਾ ਲਾਉਣ ਕਰਕੇ ਜਿਥੇ ਇਸਦੇ ਖੇਤਾਂ ਦੀ ਉਪਜਾਊ ਸ਼ਕਤੀ ਵਧੀ ਹੈ ਓਥੇ ਨਾਲ ਹੀ ਉਸ ਦੀਆਂ ਫਸਲਾਂ ਦਾ ਝਾੜ ਵੀ ਵੱਧ ਨਿਕਲ ਰਿਹਾ ਹੈ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ, ਗੁਰਦਾਸਪੁਰ:

ਸੁਪਰਸੀਡਰ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਜਿਥੇ ਫਸਲ ਦਾ ਝਾੜ ਵੱਧਦਾ ਹੈ, ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ। ਇਹ ਕਹਿਣਾ ਹੈ ਪਿੰਡ ਪੰਜਗਰਾਈਆਂ ਦੇ ਅਗਾਂਹਵਧੂ ਕਿਸਾਨ ਕੰਵਲਜੀਤ ਸਿੰਘ ਦਾ।ਅਗਾਂਹਵਧੂ ਕਿਸਾਨ ਕੰਵਲਜੀਤ ਸਿੰਘ ਨੇ ਪਿਛਲੇ 03 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ ਅਤੇ ਪਰਾਲੀ ਨੂੰ ਖੇਤਾਂ ਵਿਚੋਂ ਬਾਹਰ ਕੱਢਕੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ।

ਉੁਸਨੇ ਦੱਸਿਆ ਕਿ ਉਸਨੇ ਸੁਪਰਸੀਡਰ ਨਾਲ ਕਣਕ ਦੀ ਸਾਰੀ ਬਿਜਾਈ ਕੀਤੀ ਹੈ। ਇਸ ਤਰਾਂ ਉਸਨੇ ਖੇਤਾਂ ਵਿਚ ਖਾਦ ਵੀ ਘੱਟ ਪਾਉਣੀ ਪੈਂਦੀ ਹੈ। ਉਸਨੇ ਦੱਸਿਆ ਕਿ ਅੱਗ ਨਾ ਲਾਉਣ ਕਰਕੇ ਜਿਥੇ ਇਸਦੇ ਖੇਤਾਂ ਦੀ ਉਪਜਾਊ ਸ਼ਕਤੀ ਵਧੀ ਹੈ ਓਥੇ ਨਾਲ ਹੀ ਉਸ ਦੀਆਂ ਫਸਲਾਂ ਦਾ ਝਾੜ ਵੀ ਵੱਧ ਨਿਕਲ ਰਿਹਾ ਹੈ।

ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ।

ਉਸਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਆਤਮਾ ਵਿੰਗ ਦੇ ਸਟਾਫ ਨੇ ਅੱਗ ਨਾ ਲਾਉਣ ਦੀ ਸਲਾਹ ਦਿੱਤੀ ਸੀ , ਜਿਸ ਉੱਪਰ ਅਮਲ ਕਰਦਿਆਂ ਉਸ ਵਲੋਂ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਬਿਨ੍ਹਾਂ ਅੱਗ ਲਗਾਏ ਖੇਤੀ ਕਰ ਰਿਹਾ ਹੈ।

Published by:Amelia Punjabi
First published:

Tags: Agriculture, Farmer, Gurdaspur, Progressive Farmer, Progressive Farming, Punjab, Punjab farmers