ਜਤਿਨ ਸ਼ਰਮਾ
ਪਠਾਨਕੋਟ: ਅੰਤਰਰਾਸ਼ਟਰੀ ਯੋਗ ਦਿਵਸ ( International Yoga Day) ਮੌਕੇ ਜ਼ਿਲ੍ਹਾ ਪਠਾਨਕੋਟ (Pathankot) ਵਿਖੇ ਪੰਜਾਬ ਪੁਲਿਸ (Punjab Police) ਦੇ ਜਵਾਨਾਂ ਵੱਲੋਂ ਯੋਗਾ ਕੈਂਪ ਲਗਾਇਆ ਗਿਆ। ਇਹ ਯੋਗ ਕੈਂਪ ਪਠਾਨਕੋਟ ਦੇ ਐਸਐਸਪੀ ਅਰੁਣ ਸੈਣੀ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਉੱਥੇ ਹੀ ਇਸ ਯੋਗਾ ਕੈਂਪ (Yoga Camp) ਵਿੱਚ ਸਿਹਤ ਵਿਭਾਗ ਦੇ ਆਯੁਰਵੈਦਿਕ (ayurvedic) ਡਾਕਟਰਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਯੋਗਾ ਰਾਹੀਂ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ।ਪਠਾਨਕੋਟ ਦੇ ਐਸਐਸਪੀ ਅਰੁਣ ਸੈਣੀ ਨੇ ਕਿਹਾ ਕਿ ਯੋਗਾ ਦਾ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ 24 ਘੰਟੇ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਅਜਿਹੀਆਂ ਸਥਿਤੀਆਂ ਵਿੱਚ ਕਰਮਚਾਰੀ ਮਾਨਸਿਕ ਅਤੇ ਸਰੀਰਕ ਤੌਰ 'ਤੇ ਥਕਾਵਟ ਮਹਿਸੂਸ ਕਰਦਾ ਹੈ ਪਰ ਯੋਗਾ ਦੀ ਮਦਦ ਨਾਲ ਉਹ ਆਪਣੇ ਆਪ ਨੂੰ ਬਿਹਤਰ ਅਤੇ ਸਿਹਤਮੰਦ ਬਣਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਵਿਅਕਤੀ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਪਾਉਂਦਾ ਪਰ ਉਸ ਨੂੰ ਰੋਜ਼ਾਨਾ ਸਵੇਰੇ 40 ਤੋਂ 45 ਮਿੰਟ ਦਾ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਯੋਗ ਦਿਵਸ ਵਾਲੇ ਦਿਨ ਹੀ ਯੋਗਾ ਨਹੀਂ ਕਰਨਾ ਚਾਹੀਦਾ ਸਗੋਂ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨ ਦੀ ਲੋੜ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।