Home /News /punjab /

Gurdaspur : ਅਦਾਲਤ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ

Gurdaspur : ਅਦਾਲਤ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਕਾਰਨ ਚਰਚਾ ਵਿੱਚ ਆਏ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ।ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਹੈ।

ਹੋਰ ਪੜ੍ਹੋ ...
  • Share this:

ਗੁਰਦਾਸਪੁਰ : ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਕਾਰਨ ਚਰਚਾ ਵਿੱਚ ਆਏ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ।ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੇ ਦੌਰਾਨ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦਾ ਧਮਕੀ ਭਰਿਆ ਇਤਰਾਜ਼ਯੋਗ ਬਿਆਨ ਦਿੱਤਾ ਗਿਆ ਸੀ । ਸੋਨੀ ਦੇ ਇਸ ਬਿਆਨ ਤੋਂ ਬਾਅਦ ਮਾਹੌਲ ਗਰਮਾ ਗਿਆ ਸੀ।

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਭਾਰੀ ਇਕੱਠ ਕਰ ਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਸੀ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਕਰਨ ਦੇ ਇਲਜ਼ਾਮ ਵਿੱਚ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਗਏ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਸੀ। ਇਸ ਨੂੰ ਲੈ ਕੇ ਸ਼ਿਵ ਸੈਨਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼ਿਵ ਸੈਨਾ ਦੀ ਕੌਮੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਹਰਵਿੰਦਰ ਸੋਨੀ ਨੂੰ ਸ਼ਿਵ ਸੈਨਾ 'ਚੋਂ ਕੱਢਣ ਦਾ ਵੀ ਫ਼ੈਸਲਾ ਕੀਤਾ ਹੈ। ਤੁਹਾਨੂੰ ਦਸ ਦਈਏ ਕਿ ਇਹ ਜਾਣਕਾਰੀ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਨੇ ਦਿੱਤੀ ਹੈ।

ਮੀਡੀਆ ਨੂੰ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ 'ਤੇ ਲਾਈਵ ਹੋ ਕੇ ਇਸ ਮਾਮਲੇ 'ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾਰ ਪਾਉਣ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰਾਸ਼ਟਰੀ ਲੀਡਰਸ਼ਿਪ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।

Published by:Shiv Kumar
First published:

Tags: Court, Custody, Gurdaspur, Judicial, Punjab, Shiv sena