ਜਤਿਨ ਸ਼ਰਮਾ
ਗੁਰਦਾਸਪੁਰ: ਸਰਕਾਰਾਂ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਣ ਸਨਮਾਨ ਤੇ ਹਰ ਤਰਾ ਦੀ ਮਦਦ ਦਿੱਤੀ ਜਾਂਦੀ ਹੈ। ਪਰ ਇਹ ਦਾਅਵੇ ਝੂਠੇ ਹੁੰਦੇ ਨਜ਼ਰ ਆਉਂਦੇ ਹਨਜਿੱਥੇ ਕਿ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਿਕਾ ਦੇ ਰਹਿਣ ਵਾਲੇ ਸਿਪਾਹੀ ਬਘੇਲ ਸਿੰਘ ਉਰਫ (ਨਿਸ਼ਾਨ ਸਿੰਘ) ਜੋ ਕਿ ਪੰਜਾਬ ਪੁਲਿਸ (Punjab Police) ਵਿੱਚ ਨੌਕਰੀ ਕਰਦੇ ਸਨ 1990 ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਥੋਲਕਲਾ ਵਿਖੇ ਹੋਏ ਹਮਲੇ ਵਿੱਚ ਡਿਊਟੀ ਦੌਰਾਨ ਦਹਿਸ਼ਤਗਰਦਾਂ (Militants) ਵੱਲੋਂ ਗੋਲੀਆਂ ਮਾਰ ਕੇ ਸਿਪਾਹੀ ਬਘੇਲ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ। ਪਰ ਉਸ ਦੇਪਰਿਵਾਰ ਦੀ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ ਕਈ ਵਾਰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਰਨੇ ਲਗਾਏ ਗਏ ਅਤੇ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਸਰਕਾਰ ਵੱਲੋਂ ਝੂਠੇ ਵਾਅਦੇ ਕਰਕੇ ਉਹਨਾਂ ਨੂੰ ਲਾਰੇ ਹੀ ਲਗਾਏ ਗਏ ਅੱਜ ਵੀ ਉਨ੍ਹਾਂ ਦਾ ਪਰਿਵਾਰ ਸਰਕਾਰੀ ਮਦਦ ਦੀ ਉਡੀਕ ਵਿਚ ਹੈ
ਉਨ੍ਹਾਂ ਕਿਹਾ ਕਿ ਬਘੇਲ ਸਿੰਘ 1990 ਵਿੱਚ ਤਤਕਾਲੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨਾਲ ਡਿਊਟੀ 'ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਡਿਊਟੀ ਦੌਰਾਨ ਉਨ੍ਹਾਂ ਦੇ ਅੰਮ੍ਰਿਤਸਰ (Amritsar) ਸਥਿਤ ਫਾਰਮ ਹਾਊਸ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਜਿਸ ਦੌਰਾਨ ਗੋਲੀ ਲੱਗਣ ਨਾਲ ਸਿਪਾਹੀ ਬਘੇਲ ਸਿੰਘ ਦੀ ਮੌਤ ਹੋ ਗਈ ਉਹਨਾਂ ਨੇ ਕਿਹਾ ਕਿ ਅੱਜ ਵੀ ਪਿੰਡ ਦੇ ਲੋਕ ਬਘੇਲ ਸਿੰਘ ਨੂੰ ਸਾਈਂ ਕਹਿ ਕੇ ਯਾਦ ਕਰਦੇ ਹਨ ਕਿਉਂਕਿ ਉਹਨਾਂ ਨੇ ਪਿੰਡ ਦੇ ਲੋਕਾਂ ਦੀ ਬਹੁਤ ਜ਼ਿਆਦਾ ਮਦਦ ਕੀਤੀ ਸੀ।
ਬਚਿੱਤਰ ਸਿੰਘ ਨੇ ਕਿਹਾ ਕਿ ਇੰਨੀ ਮਹਾਨ ਸ਼ਹਾਦਤ ਤੋਂ ਬਾਅਦ ਉਨ੍ਹਾਂ ਨੂੰ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਗਿਆ ਅਤੇ ਉਨ੍ਹਾਂ ਨੂੰ ਕੋਈ ਵੀ ਸਰਕਾਰੀ ਮਦਦ ਨਹੀਂ ਦਿੱਤੀ ਗਈਬਚਿੱਤਰ ਸਿੰਘ ਨੇ ਮੰਗ ਕੀਤੀ ਕਿ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਬਣਾਈ ਗਈ ਯਾਦਗਾਰ ’ਤੇ ਝੰਡਾ ਲਹਿਰਾਇਆ ਜਾਵੇ ਤਾਂ ਜੋ ਲੋਕਾਂ ਨੂੰ ਉਸ ਦੀ ਸ਼ਹਾਦਤ ਬਾਰੇ ਪਤਾ ਲੱਗ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦੇ ਅਵਤਾਰ ਸਿੰਘ ਨੇ ਕਿਹਾ ਕਿ ਬਘੇਲ ਸਿੰਘ ਵੱਲੋਂ ਪਿੰਡ ਵਿੱਚ ਬਹੁਤ ਭਲਾਈ ਦੇ ਕੰਮ ਕੀਤੇ ਗਏ ਸਨ ਉਹਨਾਂ ਨੇ ਕਿਹਾ ਕਿ ਅੱਜ ਵੀ ਪਿੰਡ ਵਾਲਿਆਂ ਵੱਲੋਂ ਉਹਨਾਂ ਨੂੰ ਯਾਦ ਕੀਤਾ ਜਾਂਦਾ ਹੈ ਅਵਤਾਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸ਼ਹੀਦੀ ਤੋਂ ਬਾਅਦ ਸਰਕਾਰਾਂ ਦਾ ਫਰਜ਼ ਬਣਦਾ ਸੀ ਕਿ ਉਹਨਾਂ ਦੀ ਇੱਕ ਯਾਦਗਾਰ ਬਣਾਈ ਜਾਂਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾਂਦੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Punjab, Punjab government