ਜਤਿਨ ਸ਼ਰਮਾ
ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਪਿੰਡ ਹੇਮਰਾਜਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ 10 ਦੇ ਕਰੀਬ ਵਿਅਕਤੀਆਂ ਨੇ ਦੂਜੇ ਧਿਰ ਦੇ ਵਿਅਕਤੀ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਗੋਲੀਆਂ (Firing) ਚਲਾ ਦਿੱਤੀਆਂ ਅਤੇ ਉਸ ਨਾਲ ਬਦਸਲੂਕੀ (Abuse) ਕੀਤੀ।
ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ 4 ਖੋਲ ਬਰਾਮਦ ਕਰ ਲਏ ਹਨ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਦਵਿੰਦਰ ਸਿੰਘ ਨਾਮ ਦੇ ਵਿਅਕਤੀ ਤੋਂ 29 ਕਨਾਲਾ ਜ਼ਮੀਨ 47 ਲੱਖ ਰੁਪਏ ਦੀ ਖਰੀਦੀ ਹੈ ਪਰ ਦਵਿੰਦਰ ਸਿੰਘ ਸਿੰਘ ਦਾ ਵੱਡਾ ਭਰਾ ਕੁਲਵੰਤ ਸਿੰਘ ਉਸ ਨੂੰ ਜ਼ਮੀਨ 'ਤੇ ਕਬਜਾ ਨਹੀਂ ਕਰਨ ਦੇ ਰਿਹਾ,ਉਸਦਾ ਕਹਿਣਾ ਹੈ ਕਿ ਇਹ ਜ਼ਮੀਨ ਉਸਦਾ ਰਕਬਾ ਹੈ ਜਿਸ ਨੂੰ ਲੈਕੇ ਉਸਦਾ ਵਿਵਾਦ ਚਲ ਰਿਹਾ ਹੈ ਅਤੇ ਪਿੰਡ ਦੇ ਕੁੱਝ ਸਿਆਸੀ ਲੋਕ ਮੇਰੇ ਤੋਂ 2.50 ਲੱਖ ਰੁਪਏ ਦੀ ਮੰਗ ਕਰ ਰਹੀ ਹਨ ਕਿ ਉਹ ਦੋਵਾਂ ਦਾ ਸਮਝੌਤਾ ਕਰਵਾ ਦੇਣਗੇ ਪਰ ਉਹ ਨਹੀਂ ਮੰਨਿਆ। ਜਿਸ ਕਰਕੇ ਕੁਲਵੰਤ ਸਿੰਘ ਨੇ ਉਹਨਾਂ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਨਾਲ ਲਿਆ ਕੇ ਉਸ ਦੇ ਘਰ ਉਪਰ 15 ਰੋਂਦ ਫਾਇਰਿੰਗ ਕੀਤੀ ਹਨ।
ਉਸ ਨੇ ਕਿਹਾ ਜਦੋ ਰਾਤ ਉਸ ਦੇ ਘਰ ਉਪਰ ਫਾਇਰਿੰਗ ਕੀਤੀ ਗਈ ਉਹ ਘਰ ਨਹੀਂ ਸੀ ਉਸਦੇ ਬਚੇ ਅਤੇ ਉਸਦੀ ਪਤਨੀ ਸਿਮਰਜੀਤ ਕੌਰ ਘਰ ਸੀ ਜੋ ਡਰਦੇ ਬਾਹਰ ਨਹੀਂ ਨਿੱਕਲੇ ਉਹਨਾਂ ਕਿਹਾ ਉਹਨਾਂ ਨੇ 4 ਖੋਲ੍ਹ ਪੁਲਿਸ ਦੇ ਹਵਾਲੇ ਕਰ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐਚ.ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲਬਾਗ ਸਿੰਘ ਨਾਮਕ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਸ ਦੇ ਘਰ ਉਪਰ ਕੁਝ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਉਸ ਸਮੇਂ ਉਨ੍ਹਾਂ ਨੂੰ ਉੱਥੋਂ ਕੋਈ ਵੀ ਖੋਲ ਬਰਾਮਦ ਨਹੀਂ ਹੋਏ ਜਿਸ ਤੋਂ ਬਾਅਦ ਸਵੇਰੇ ਇਸ ਵਿਅਕਤੀ ਨੇ ਪੁਲੀਸ ਨੂੰ ਚਾਰ ਖੋਲ੍ਹ ਦਿੱਤੇ ਹਨ ਅਤੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਲਕੇ ਉਸ ਉਪਰ ਫਾਇਰਿੰਗ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਸਾਰੀ ਜਾਂਚ ਪਡ਼ਤਾਲ (Investigation) ਕੀਤੀ ਜਾ ਰਹੀ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Gurdaspur, Police, Punjab