ਸੋਮਵਾਰ ਨੂੰ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਦੌਰਾਨ ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ। ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ ਉੱਥੇ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਸਥਾਪਤ ਕਰੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।
Cabinet Minister @Meet_Hayer handed over appointment letters to newly selected 15 JEs & 14 clerks in Punjab Water Resources Management and Development Corporation. Congratulating newly appointed employees, Cabinet Minister said that Govt is giving employment to youth on priority. pic.twitter.com/2sPNip14Ft
— Government of Punjab (@PunjabGovtIndia) February 20, 2023
ਇਸ ਦੇ ਨਾਲ ਹੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਅਣਗੌਲੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਬਾਂਹ ਫੜਦਿਆਂ ਜਿੱਥੇ ਤਰੱਕੀਆਂ ਦਿੱਤੀਆਂ ਹਨ ਉੱਥੇ ਨਵੀਂ ਭਰਤੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟਿਊਬਵੈੱਲਾਂ ਤੇ ਖਾਲਿਆਂ ਦੇ 220 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰ ਦਿੱਤੇ ਗਏ ਹਨ।
ਪੰਜਾਬ ਦੇ ਜਲ ਸਰੋਤ ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਆਪਣੀਆਂ ਸੇਵਾਂਵਾਂ ਲੋਕ ਹਿੱਤਾਂ ਵਿੱਚ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧਾ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਕਰ ਕੇ ਨਵ ਨਿਯੁਕਤ ਕਰਮਚਾਰੀ ਕਿਸਾਨੀ ਦੀ ਭਲਾਈ ਵਿੱਚ ਆਪਣੀ ਬਿਹਤਰੀਨ ਸੇਵਾਵਾਂ ਨਿਭਾ ਕੇ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀ ਆਪਣੀ ਤਾਇਨਾਤੀ ਤੋਂ ਬਾਅਦ ਬਦਲੀ ਦੀ ਬਜਾਏ ਡਿਊਟੀ ਨੂੰ ਪਹਿਲ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Appointment, Gurmeet Singh Meet Hayer, JEs, Punjab government