ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵਜੋਂ ਨਿਯੁਕਤੀ

Gurwinder Singh
Updated: December 7, 2018, 2:24 PM IST
ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵਜੋਂ ਨਿਯੁਕਤੀ
Gurwinder Singh
Updated: December 7, 2018, 2:24 PM IST
ਪੰਜਾਬ ਸਰਕਾਰ ਵੱਲੋਂ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ ਖੇੜੀ ਗੁਜਰਾਂ, ਜ਼ਿਲ੍ਹਾ ਪਟਿਆਲਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਤਿੰਨ ਸਾਲ ਲਈ ਨਿਯੁਕਤੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟੀਫ਼ਿਕੇਸ਼ਨ ਨੰ. 5/19/2000/2ਸਸ/349-359 ਮਿਤੀ 04.12.2018 ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਕੇਂਦਰੀ ਸਮਾਜ ਭਲਾਈ ਬੋਰਡ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੀ ਮਨਜ਼ੂਰੀ ਉਪਰੰਤ ਤਿੰਨ ਸਾਲਾਂ ਲਈ ਬਤੌਰ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਅਹੁਦੇ ਦਾ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੂੰ ਸੌਂਪਿਆ ਅਤੇ ਉਨ੍ਹਾਂ ਬੋਰਡ ਦੇ ਚੰਡੀਗੜ੍ਹ ਸਥਿਤ ਸੈਕਟਰ 35 ਏ ਵਿਚਲੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਮਾਜ ਦੀਆਂ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਮਹਿਲਾਵਾਂ ਅਤੇ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਜ਼ਿੰਮੇਵਾਰੀ ਦੇਣ ਲਈ ਉਨ੍ਹਾਂ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਰਾਜ ਵਿਦੇਸ਼ ਮੰਤਰੀ ਪਰਨੀਤ ਕੌਰ ਦਾ ਧੰਨਵਾਦ ਵੀ ਕੀਤਾ।
First published: December 6, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...
  • I agree to receive emails from NW18

  • I promise to vote in this year's elections no matter what the odds are.

    Please check above checkbox.

  • SUBMIT

Thank you for
taking the pledge

But the job is not done yet!
vote for the deserving condidate
this year

Click your email to know more

Disclaimer:

Issued in public interest by HDFC Life. HDFC Life Insurance Company Limited (Formerly HDFC Standard Life Insurance Company Limited) (“HDFC Life”). CIN: L65110MH2000PLC128245, IRDAI Reg. No. 101 . The name/letters "HDFC" in the name/logo of the company belongs to Housing Development Finance Corporation Limited ("HDFC Limited") and is used by HDFC Life under an agreement entered into with HDFC Limited. ARN EU/04/19/13618
T&C Apply. ARN EU/04/19/13626