
ਖੇਤੀ ਕਾਨੂੰਨਾਂ ਖਿਲਾਫ ਧਰਨੇ ਦੌਰਾਨ ਹਲਕਾ ਲੰਬੀ ਦੇ ਕਿਸਾਨ ਦੀ ਮੌਤ (ਫਾਇਲ ਫੋਟੋ)
Chetan Bhura
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਲਗਾਤਾਰ ਟਿਕਰੀ ਬਾਰਡਰ ਉਤੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਦੌਰਾਨ ਹਲਕਾ ਲੰਬੀ ਦੇ ਪਿੰਡ ਚਨੂੰ ਦੇ ਇੱਕ 55 ਸਾਲਾ ਕਿਸਾਨ ਦੀ ਮੌਤ ਹੋ ਗਈ। ਕਿਸਾਨ ਯੂਨੀਅਨ ਉਗਰਾਹਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਨੇ ਦੱਸਿਆ ਕਿ ਇਹ 55 ਸਾਲਾ ਕਿਸਾਨ ਗੁਰਜੰਟ ਸਿੰਘ ਪਿਛਲੇ ਲੰਮੇ ਸਮੇ ਤੋਂ ਕਿਸਾਨਾਂ ਯੂਨੀਅਨ ਉਗਰਾਹਾਂ ਨਾਲ ਜੁੜਿਆ ਹੋਇਆ ਹੈ ਅਤੇ ਲਗਾਤਾਰ ਦਿੱਲੀ ਦੇ ਟਿਕਰੀ ਬਾਰਡਰ ਉਤੇ ਧਰਨੇ ਵਿਚ ਸ਼ਾਮਲ ਸੀ।
ਕੱਲ੍ਹ ਉਸ ਦੀ ਅਚਾਨਕ ਤਬੀਅਤ ਖ਼ਰਾਬ ਹੋਈ ਤੇ ਪਿੰਡ ਪਰਤੇ ਕਿਸਾਨ ਦੀ ਮੌਤ ਹੋ ਗਈ। ਕਿਸਾਨ ਕੋਲ 4 ਏਕੜ ਜ਼ਮੀਨ ਹੈ। ਜਿਸ ਦੇ ਪਿੱਛੇ 2 ਕੁੜੀਆਂ ਹਨ ਤੇ ਸਿਰ ਕਰਜਾ ਸੀ।
ਕਿਸਾਨ ਯੂਨੀਅਨ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰਾਸ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।