ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਵਾਏ ਗਏ ਦੀਵਾਲੀ ਮੇਲੇ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਦੀਵਾਲੀ ਮੇਲੇ ਦੌਰਾਨ ਉਪ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਪੈਸ਼ਲ ਰਿਸੋਰਸ ਸੈਂਟਰ ਬਰਨਾਲਾ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਦੀਵਾਲੀ ਸਬੰਧੀ ਸਜਾਵਟੀ ਦੀਵਿਆਂ, ਮੋਮਬੱਤੀਆਂ ਅਤੇ ਹੋਰ ਸਾਮਾਨ ਦੀਆਂ ਸਟਾਲਾਂ ਲਗਾਈਆਂ ਗਈਆਂ ਜੋ ਕਿ ਮੇਲੇ ’ਚ ਪਹੁੰਚੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ।
ਦੀਵਾਲੀ ਮੇਲੇ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਕੀਤੇ ਸਜਾਵਟੀ ਦੀਵਿਆਂ ਅਤੇ ਹੋਰ ਸਾਮਾਨ ਨੂੰ ਸਲਾਹਿਆ ਗਿਆ ਅਤੇ ਕਿਹਾ ਕਿ ਇਨ੍ਹਾਂ ਬੱਚਿਆਂ ’ਚ ਹੋਰ ਵੀ ਬਹੁਤ ਕੁਝ ਆਪਣੇ ਹੱਥੀਂ ਬਣਾਉਣ ਦਾ ਹੁਨਰ ਹੈ।
ਸ੍ਰੀ ਫੂਲਕਾ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਇਸ ਮੇਲੇ ਵਿੱਚ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਇਸ ਦੀਵਾਲੀ ਮੇਲੇ ਵਿੱਚ ਇੱਕ ਦਿਨ ਦਾ ਵਾਧਾ ਕਰਦਿਆਂ ਹੁਣ ਇਹ ਮੇਲਾ 12 ਨਵੰਬਰ (ਵੀਰਵਾਰ) ਨੂੰ ਵੀ ਲੱਗੇਗਾ।ਇਸ ਮੌਕੇ ਡੀਐਸਈ ਰਿਜ਼ਵਾਨ, ਡੀ.ਐਸ.ਈ.ਟੀ. ਭੁਪਿੰਦਰ ਸਿੰਘ, ਆਈ.ਈ.ਆਰ.ਟੀ., ਆਈ.ਈ.ਵੀ ਸਟਾਫ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Diwali, Diwali 2020