
ਭਾਜਪਾ ਆਗੂ ਹਰਜੀਤ ਗਰੇਵਾਲ ਨੇ SGPC ‘ਤੇ ਸਾਧਿਆ ਨਿਸ਼ਾਨਾ
ਲੱਖਾ ਸਿਧਾਣਾ ਦੀ ਮਹਿਰਾਜ ਵਿਖੇ ਰੈਲੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਮਨਸ਼ਾ ਨਿੱਖਰ ਕੇ ਬਾਹਰ ਆਈ ਹੈ।
ਗਰੇਵਾਲ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਜਿੰਮੇਵਾਰੀ ਪੰਜਾਬ ਪੁਲਿਸ ਦੀ ਹੈ ਜਿਸ ਵਿੱਚ ਉਹ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਇੱਕ ਕ੍ਰਿਮਿਨਲ ਜਿਸ ਉੱਤੇ ਇਨਾਮ ਰੱਖਿਆ ਹੋਵੇ ਉਹ ਰੈਲੀ ਕਰ ਰਿਹਾ ਹੈ ਅਤੇ ਯੂਥ ਵੀ ਉਸ ਦੇ ਪਿੱਛੇ ਜਾ ਰਿਹਾ ਹੈ, ਇਹ ਬਹੁਤ ਮੰਦਭਾਗਾਂ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।