Home /News /punjab /

ਕਿਸਾਨ ਵੀ ਇਸ ਆਪ ਪਾਰਟੀ 'ਤੇ ਬੜਾ ਫ਼ਕਰ ਕਰਦੇ ਸਨ, ਹੁਣ ਕੇਜਰੀਵਾਲ ਦਾ ਚਿਹਰਾ ਨੰਗਾ ਹੋ ਰਿਹੈ: ਗਰੇਵਾਲ

 • Share this:
  ਮੁਹਾਲੀ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।

  ਇਸ ਤੋਂ ਪਹਿਲਾਂ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੀ ਕੋਸ਼ਿਸ਼ ਹੋਈ ਸੀ ਪਰ ਬੇਸਿੱਟਾ ਰਹੀ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਦੌਰਾਨ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ।

  ਉਧਰ, ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਆਖਿਆ ਹੈ ਕਿ ਆਪ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਦਾ ਪਹਿਲਾ ਦੇ ਆਧਾਰ ਉਤੇ ਹੱਲ ਕੀਤਾ ਜਾਵੇ।

  ਛੋਟੇ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਬਾਰੇ ਵੀ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਸੂਖ਼ ਵਾਲੇ ਲੋਕਾਂ ਤੋਂ ਪੰਚਾਇਤੀ ਜ਼ਮੀਨਾਂ ਵਾਪਸ ਨਹੀਂ ਲਈਆਂ ਜਾ ਰਹੀਆਂ। ਕਿਸਾਨਾਂ ਦੀਆਂ ਹੋਰ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।

  ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਕਿਸਾਨ ਵੀ ਇਸ ਆਮ ਆਦਮੀ ਪਾਰਟੀ ਉਤੇ ਬੜਾ ਫ਼ਕਰ ਕਰਦੇ ਸਨ, ਪਰ ਮੈਂ ਪਹਿਲਾਂ ਵੀ ਕਹਿੰਦਾ ਸੀ ਕੇਜਰੀਵਾਲ ਕਿਸਾਨ ਤੇ ਦੇਸ਼ ਵਿਰੋਧੀ ਹੈ। ਹੁਣ ਉਸ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਹੁਣ ਸਰਕਾਰ ਜਵਾਬ ਦੇਵੇ, ਇਸ ਗਰਮੀ ਵਿਚ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨਾਂ ਉਤੇ ਬਿਠਾਇਆ ਜਾ ਰਿਹਾ ਹੈ।
  Published by:Gurwinder Singh
  First published:

  Tags: Aam Aadmi Party, AAP Punjab, Kisan andolan

  ਅਗਲੀ ਖਬਰ