Home /News /punjab /

ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ (file photo)

ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ (file photo)

ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ

  • Share this:
    ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ।

    ਅੱਜ ਇੱਥੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ , ਡੀ.ਜੀ.ਐਸ.ਸੀ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ  ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ । ਉਨਾਂ ਕਿਹਾ ਕਿ ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।



    ਪੰਜਾਬ ਰਾਜ ਵਿੱਚ ਬਣਾਏ ਜਾਣ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਰਾਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਨਾਂ ਸਕੂਲਾਂ ਦੀ ਸ਼ੁਰੂਆਤ ਜਲਦ ਤੋਂ ਜਲਦ ਕੀਤੀ ਜਾ ਸਕੇ।
    Published by:Ashish Sharma
    First published:

    Tags: AAP Punjab, Government School, Harjot Bains, Punjab government

    ਅਗਲੀ ਖਬਰ