Home /News /punjab /

ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰਨ ਲਈ ਲਿਆ ਜਾ ਰਿਹਾ ਹੈ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ: ਹਰਜੋਤ ਸਿੰਘ ਬੈਂਸ

ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰਨ ਲਈ ਲਿਆ ਜਾ ਰਿਹਾ ਹੈ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ: ਹਰਜੋਤ ਸਿੰਘ ਬੈਂਸ

 (file photo)

(file photo)

ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।

 • Share this:
  ਚੰਡੀਗੜ: ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਕੈਦੀਆਂ ਦੀ ਜਿੰਦਗੀ ਵਿੱਚ ਸੁਧਾਰ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

  ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ, ਇਹਨਾਂ ਉਪਰਾਲਿਆਂ ਤਹਿਤ ਹੀ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨਾਂ ਵਿੱਚ ਕੈਦੀਆਂ ਲਈ ਜੇਲ ਵਿੱਚ ਵਿੱਦਿਅਕ ਮਾਹੌਲ ਪੈਦਾ ਕਰਨਾ ਵੀ ਸ਼ਾਮਲ ਹੈ।

  ਉਨਾਂ ਦੱਸਿਆ ਕਿ ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।

  ਸ.ਬੈਂਸ ਨੇ ਦੱਸਿਆ ਕਿ ਭਵਿੱਖ ਵਿੱਚ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ ਵਿੱਚ ਪੰਜਾਹ ਵਿਦਿਆਥੀ ਦੀ ਸਮਰਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸਦੀ ਵੀ ਪਹਿਲਾਂ ਹੀ ਜਗਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪਹਿਲਾਂ ਤੋਂ ਸਥਾਪਤ ਜੇਲਾਂ ਵਿੱਚ ਵੀ ਕਲਾਸਰੂਮ ਸਥਾਪਤ ਕੀਤੇ ਜਾਣਗੇ ਜਾਂ ਫਿਰ ਨਵੇਂ ਉਸਾਰੇ ਜਾਣਗੇ।

  ਜੇਲ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ ।

  ਵਿੱਦਿਅਕ ਯੋਗਤਾ ‘ੳ’ ਵਿੱਚ ਅਨਪੜ ਕੈਦੀ ਆਉਂਦੇ ਹਨ ਜਿਨਾਂ ਨੂੰ ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਮੌਜੂਦਾ ਸਮੇਂ ਪੰਜਾਬ ਵਿੱਚ ਇਸ ਕੈਟਾਗਰੀ ਦੇ 271 ਕੈਦੀ ਹਨ ਜਿਨਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਦੇ ਸਹਿਯੋਗ ਨਾਲ ਸਿੱਖਿਅਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇੱਛੁਕ ਹਨ । ਇਨਾਂ ਕੈਦੀਆਂ ਦੇ ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨਾਂ ਕੈਦੀਆਂ ਦੀ ਗਿਣਤੀ 75 ਹੈ।  ਇਸੇ ਤਰਾਂ ਕੈਟਾਗਰੀ ‘ੲ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 12ਵੀਂ ਪਾਸ ਹਨ ਅਤੇ ਗਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇੱਛੁਕ ਹਨ । ਇਨਾਂ ਵਿਦਿਆਰਥੀਆਂ ਦੇ ਨਾਮ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਕੋਲ ਦਰਜ ਕਰਵਾਏ ਗਏ ਹਨ, ਅਜਿਹੇ ਕੈਦੀਆਂ ਦੀ ਗਿਣਤੀ 49 ਹੈ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂ ਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਗਏ ਹਨ।
  Published by:Ashish Sharma
  First published:

  Tags: Harjot Bains, Harjot Singh Bains

  ਅਗਲੀ ਖਬਰ