Home /News /punjab /

ਹਰਮੇਲ ਭੋਲਾ ਖੁਦਕੁਸ਼ੀ ਮਾਮਲਾ: ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਲੋਕਾਂ 'ਤੇ ਲਾਠੀਚਾਰਜ

ਹਰਮੇਲ ਭੋਲਾ ਖੁਦਕੁਸ਼ੀ ਮਾਮਲਾ: ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਲੋਕਾਂ 'ਤੇ ਲਾਠੀਚਾਰਜ

  • Share this:

ਹਰਮੇਲ ਸਿੰਘ ਭੋਲਾ ਖੁਦਕੁਸ਼ੀ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਵੱਡੀ ਪੱਧਰ ਉਤੇ ਲਾਮਬੰਦੀ ਸ਼ੁਰੂ ਹੋ ਗਈ ਹੈ।  ਐਸਐਫਐਸ ਸਮੇਤ ਵੱਡੀ ਗਿਣਤੀ ਲੋਕਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਰੋਸ ਪ੍ਰਦਰਸ਼ਨ ਕੀਤਾ ਤੇ ਸੜਕ ਜਾਮ ਲਾਇਆ। ਮ੍ਰਿਤਕ ਦੇ ਪਰਿਵਾਰ ਨੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਪੁਲਿਸ ਪ੍ਰਸ਼ਾਸਨ ਖਿਲਾਫ ਧਨੌਲਾ-ਬਰਨਾਲਾ ਮੁੱਖ ਮਾਰਗ ਜਾਮ ਕਰ ਦਿੱਤਾ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਜਿਸ ਪਿੱਛੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਕਈਆਂ ਨੂੰ ਲਹੂ ਲੁਹਾਣ ਕਰ ਦਿੱਤਾ।

ਦੱਸ ਦਈਏ ਕਿ ਐਸਐਫਐਸ ਦੇ ਕਾਰਕੁਨ ਗੁਰਪ੍ਰੀਤ ਦੋਨੀ ਦੇ ਪਿਤਾ, ਹਰਮੇਲ ਸਿੰਘ ਭੋਲਾ ਨੇ ਆਪਣੇ ਕੰਮ ਵਾਲੀ ਥਾਂ 'ਤੇ ਗੰਭੀਰ ਜਾਤੀ ਹਿੰਸਾ ਤੋਂ ਪ੍ਰੇਸ਼ਾਨ ਹੋਣ ਕਰਕੇ ਖੁਦਕੁਸ਼ੀ ਕਰ ਲਈ। ਉਹ ਸਹਿਕਾਰੀ ਸਭਾ ਦੇ ਸਕੱਤਰ ਸਨ। ਮਰਨ ਤੋਂ ਪਹਿਲਾਂ, ਉਨ੍ਹਾਂ ਨੇ ਅਪਣੇ ਬਿਆਨਾਂ 'ਚ ਕਿਹਾ ਸੀ ਕਿ ਸੁਸਾਇਟੀ ਦੇ ਪ੍ਰਧਾਨ, ਗੁਰਦੀਪ ਸਿੰਘ ਮਾਨ, ਸੁਖਚੈਨ ਸਿੰਘ, ਸੰਜੇ ਕੁਮਾਰ ਅਤੇ ਗੁਰਜੰਟ ਸਿੰਘ ਦੁਆਰਾ ਲਗਾਤਾਰ ਉਸ ਨੂੰ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਤੰਗ ਕੀਤਾ ਜਾ ਰਿਹਾ ਸੀ ਅਤੇ ਅਕਸਰ ਹੀ ਉਸ ਨੂੰ ਨਿੰਦਣ ਲਈ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਸੀ।

ਪ‌੍ਧਾਨ ਤੇ ਹੋਰ ਬੰਦਿਆਂ ਦੁਆਰਾ 80 ਲੱਖ ਦੇ ਕਰੀਬ ਦੀ ਖਰਚ ਕੀਤੀ ਰਕਮ ਨੂੰ ਮਨਜ਼ੂਰ ਨਹੀਂ ਕੀਤਾ ਜਾ ਰਿਹਾ ਸੀ ਅਤੇ ਇਹ ਪੈਸਾ ਹਰਮੇਲ ਸਿੰਘ ਦੇ ਸਿਰ ਮੜ੍ਹਿਆ ਜਾ ਰਿਹਾ ਸੀ। ਇਸ ਰਕਮ ਦਾ ਵੱਡਾ ਹਿੱਸਾ ਹਰਮੇਲ ਸਿੰਘ ਨੇ ਆਪਣੇ ਕੋਲੋ਼ ਖ਼ਰਚ ਕੀਤਾ ਸੀ। ਇਹ ਪੈਸਾ ਮਨਜ਼ੂਰ ਕਰਨ ਦੀ ਬਜਾਏ ਪ੍ਰਧਾਨ ਵੱਲੋਂ ਹਰਮੇਲ ਸਿੰਘ ਨੂੰ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਮਾਨਸਿਕ ਤਣਾਅ ਕਾਰਨ ਉਸ ਨੂੰ ਆਤਮ ਹੱਤਿਆ ਲਈ ਮਜਬੂਰ ਹੋਣਾ ਪਿਆ। ਕੱਲ੍ਹ ਰਾਤ 12 ਵਜੇ ਦੇ ਕਰੀਬ ਉਸਦੀ ਮੌਤ ਹੋ ਗਈ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਇਸ ਕੇਸ ਵਿਚ ਐਫ.ਆਈ.ਆਰ. ਐਸ.ਸੀ. / ਐਸ.ਟੀ. ਐਕਟ ਦੇ ਤਹਿਤ ਦਰਜ ਕੀਤੀ ਗਈ ਹੈ ਹਾਲਾਂਕਿ ਕਿਸੇ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਐਸਐਸਪੀ ਨੂੰ ਉਥੇ ਮੌਜੂਦ ਵੱਖ ਵੱਖ ਸੰਸਥਾਵਾਂ ਦੁਆਰਾ ਇਸ ਪ੍ਰਸੰਗ ਵਿੱਚ ਨਿਰੰਤਰ ਸੰਪਰਕ ਕੀਤਾ ਗਿਆ, ਪਰ ਉਸ ਨੇ ਕਦੇ ਜਵਾਬ ਨਹੀਂ ਦਿੱਤਾ। ਜਦੋਂ ਲੋਕਾਂ ਨੇ ਕਾਨੂੰਨ ਅਨੁਸਾਰ ਤੁਰਤ ਰੋਸ ਪ੍ਰਦਰਸ਼ਨ ਦੀ ਮੰਗ ਕਰਦਿਆਂ ਸੜਕ ਜਾਮ ਕਰ ਦਿੱਤੀ ਤਾਂ ਪੁਲਿਸ ਪ੍ਰਦਰਸ਼ਨਕਾਰੀ ਲੋਕਾਂ ‘ਤੇ ਲਾਠੀਚਾਰਜ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਪੁਲਿਸ ਪ੍ਰਸ਼ਾਸਨ ਖਿਲਾਫ ਧਨੌਲਾ-ਬਰਨਾਲਾ ਮੁੱਖ ਮਾਰਗ ਜਾਮ ਕਰ ਦਿੱਤਾ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Published by:Gurwinder Singh
First published:

Tags: Suicide