• Home
  • »
  • News
  • »
  • punjab
  • »
  • HARSIMRAT BADAL S ADVICE TO CAPTAIN AMARINDER SINGH NAPINDER BRAR

ਕੈਪਟਨ ਨੂੰ ਹਰਸਿਮਰਤ ਬਾਦਲ ਦੀ ਸਲਾਹ..!

ਕੈਪਟਨ ਨੂੰ ਹਰਸਿਮਰਤ ਬਾਦਲ ਦੀ ਸਲਾਹ..! (file photo)

  • Share this:
ਹਰਸਿਮਰਤ ਬਾਦਲ ਨੇ ਕਿਹਾ  ਕਿ ਕੇਂਦਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 5-5  ਰੁਪਏ ਲੀਟਰ ਘਟਾ ਕੇ ਆਮ ਆਦਮੀ ਨੂੰ ਲੋੜੀਂਦੀ ਰਾਹਤ ਦੇਣ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਚੋਖਾ ਵਾਧਾ ਹੋਣ ਕਾਰਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ ਤੇ  ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਮਹਿੰਗਾਈ ਨੂੰ ਨੱਥ ਪਾਈ ਜਾ ਸਕੇ।

ਉਨ੍ਹਾਂ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਪਹਿਲ ਕਰਦਿਆਂ ਆਪਣੇ ਹਿੱਸੇ ਦਾ ਵੈਟ ਪੈਟਰੋਲ ਅਤੇ ਡੀਜ਼ਲ ਦੋਵਾਂ ’ਤੇ 5-5 ਰੁਪਏ ਪ੍ਰਤੀ ਲੀਟਰ ਘਟਾਵੇ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਅਜਿਹਾ ਕਰਨ ਦੀ ਥਾਂ ਪੰਜਾਬ ਕਾਂਗਰਸ ਨੇ ਕੇਂਦਰ ਤੋਂ ਪੈਟੋਲੀਅਮ ਪਦਾਰਥਾਂ ਦੀਆਂ ਘਟਾਉਣ ਦੀ ਮੰਗ ਕਰਦਿਆਂ 1 ਮਾਰਚ ਨੂੰ ਰੋਸ ਪ੍ਰਦਰਸ਼ਨ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸਚਮੁੱਚ ਲੋਕਾ ਦੀ ਭਲਾਈ ਪ੍ਰਤੀ ਚਿੰਤਤ ਹੈ ਤਾਂ ਫਿਰ ਦਇਸਨੂੰ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਘਟਾ ਕੇ ਇਹਨਾਂ ਦੀਆਂ ਕੀਮਤਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਅਜਿਹਾ ਕਰਨ ਦੀ ਕਾਂਗਰਸ ਪਾਰਟੀ ਜਾਅਲੀ ਰੋਸ ਪ੍ਰਦਰਸ਼ਨਾਂ ਨਾਲ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ।

ਹਰਸਿਮਰਤ ਬਾਦਲ ਨੇ ਕੈਪਟਨ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਤੋਂ ਇਲਾਵਾ ਸਰਕਾਰ ਨੂੰ  ਆਪਣੇ ਵਾਅਦੇ ਅਨੁਸਾਰ ਬੇਰੋਜ਼ਗਾਰੀ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨਾ ਚਾਹੀਦਾ ਹੈ ਤੇ ਸ਼ਗਨ ਸਕੀਮ ਦੀ ਰਾਸ਼ੀ 51 ਹਜ਼ਾਰ ਰੁਪਏ ਕਰਨੀ ਚਾਹੀਦੀ ਹੈ ਤੇ ਬੁਢਾਪਾ ਪੈਨਸ਼ਨ ਤੇ ਵਿਧਵਾ ਪੈਨਸ਼ਨ ਵਿਚ ਵਾਧਾ ਕਰਨ ਦੇ ਨਾਲ ਨਾਲ ਨੌਜਵਾਨਾਂ ਕੀਤੇ ਵਾਅਦੇ ਅਨੁਸਾਰ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਹ ਸਪਸ਼ਟ ਹੋ ਜਾਵੇਗਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਕਰਨ ਪ੍ਰਤੀ ਗੰਭੀਰ ਨਹੀਂ ਸਨ।
Published by:Ashish Sharma
First published: