Home /News /punjab /

ਹਰਸਿਮਰਤ ਨੂੰ ਸਕਾਲਰਸ਼ਿਪ ਘੁਟਾਲੇ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਕੈਪਟਨ

ਹਰਸਿਮਰਤ ਨੂੰ ਸਕਾਲਰਸ਼ਿਪ ਘੁਟਾਲੇ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਕੈਪਟਨ

ਕੈਪਟਨ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ (ਫਾਇਲ ਫੋਟੋ)

ਕੈਪਟਨ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ (ਫਾਇਲ ਫੋਟੋ)

 • Share this:
  :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਬੇਤੁਕੇ ਬਿਆਨ ਤੋਂ ਵੱਧ ਕੁਝ ਨਹੀਂ।

  ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀ.ਬੀ.ਆਈ. ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ ਗਈ ਹੈ ਜਿਸ ਨਾਲ ਇਸ ਏਜੰਸੀ ਦੇ ਵਿਸ਼ੇਸ਼ ਰੁਤਬੇ ਨੂੰ ਹੋਰ ਕਮਜ਼ੋਰ ਕੀਤਾ ਜਾਂਦਾ ਹੈ ਜਿਸ ਦੀ ਸ਼ਾਖ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਿੱਚ ਡਿੱਗ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵਜੋਂ ਆਪਣੇ ਅਹੁਦੇ ਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸਤੇਮਾਲ ਕਰਨ ਦੀ ਬਜਾਏ ਹਰਸਿਮਰਤ ਆਪਣਾ ਸਾਰਾ ਸਮਾਂ ਸੂਬੇ ਦੀ ਲੋਕਾਂ ਦੀ ਭਲਾਈ ਦੀ ਕੀਮਤ 'ਤੇ ਆਪਣੇ ਐਨ.ਡੀ.ਏ. ਭਾਈਵਾਲ ਦੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲਾਉਂਦੀ ਰਹਿੰਦੀ ਹੈ।

  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰ ਕੇ ਉਸ ਨੇ ਨਾ ਸਿਰਫ ਆਪਣੇ ਹੀ ਸੂਬੇ ਦੀ ਅਤਿ ਸਮਰੱਥ ਤੇ ਪੇਸ਼ੇਵਾਰ ਪੁਲਿਸ ਫੋਰਸ ਅਤੇ ਪ੍ਰਸ਼ਾਸਨ ਉਤੇ ਬੇਭਰੋਸਾ ਦਿਖਾਇਆ ਹੈ ਸਗੋਂ ਇਹ ਭਾਰਤ ਦੇ ਕਾਨੂੰਨੀ ਤੇ ਨਿਆਂਇਕ ਸਿਧਾਂਤਾਂ ਦੇ ਵੀ ਵਿਰੁੱਧ ਹੈ ਜੋ ਸਿਰਫ ਸੂਬਾ ਸਰਕਾਰ ਨੂੰ ਹੀ ਲੋੜ ਪੈਣ 'ਤੇ ਸੀ.ਬੀ.ਆਈ. ਦੀ ਜਾਂਚ ਕਰਵਾਉਣ ਲਈ ਅਧਿਕਾਰਤ ਕਰਦੇ ਹਨ।

  ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਨੂੰ ਇਸ ਮਾਮਲੇ ਵਿੱਚ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਅਤੇ ਉਹ ਸਿਰਫ ਰਾਜਸੀ ਸਟੰਟ ਅਤੇ ਪ੍ਰੇਰਿਤ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
  ਪੰਜਾਬ ਵਿੱਚ ਅਹਿਮ ਮਾਮਲਿਆਂ ਨੂੰ ਨਜਿੱਠਣ ਵਿੱਚ ਸੀ.ਬੀ.ਆਈ. ਦੇ ਮਾੜੇ ਟਰੈਕ ਰਿਕਾਰਡ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਏਜੰਸੀ ਆਰ.ਐਸ.ਐਸ. ਆਗੂ ਬ੍ਰਿਗੇਡੀਅਰ (ਸੇਵਾ ਮੁਕਤ) ਜਗਦੀਸ਼ ਕੁਮਾਰ ਗਗਨੇਜਾ ਦੇ ਕਤਲ ਸਣੇ ਚਾਰ ਮਿੱਥ ਕੇ ਕੀਤੇ ਕਤਲਾਂ ਦੇ ਮਾਮਲੇ ਵਿੱਚੋਂ ਇਕ ਨੂੰ ਵੀ ਹੱਲ ਕਰਨ ਵਿੱਚ ਅਸਫਲ ਰਹੀ ਸੀ ਜਿਹੜੇ ਉਨ੍ਹਾਂ ਨੂੰ ਅਕਾਲੀ ਸਰਕਾਰ ਦੌਰਾਨ ਸੌਂਪੇ ਗਏ ਸਨ।

  ਕੈਪਟਨ ਅਮਰਿੰਦਰ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਪਹਿਲਾਂ ਕੇਸਾਂ ਦੀ ਜਾਂਚ ਕੇਂਦਰੀ ਏਜੰਸੀ ਹਵਾਲੇ ਕਰਨ ਅਤੇ ਆਪਣੇ ਫਿਰ ਆਪਣੇ ਹਿੱਤਾਂ ਅਨੁਸਾਰ ਮਾਮਲਿਆਂ ਦੇ ਹੱਲ ਕੀਤੇ ਬਿਨਾਂ ਕਲੋਜ਼ਰ ਰਿਪੋਰਟ ਦਾਖਲ ਕਰਕੇ ਸਿੱਖ ਕੌਮ ਨੂੰ ਨਿਰਾਸ਼ ਕਰਨ ਲਈ ਹਰਸਿਮਰਤ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਨੂੰ ਸੁਲਝਾਉਣ ਲਈ ਆਖਰਕਾਰ ਪੰਜਾਬ ਪੁਲਿਸ 'ਤੇ ਛੱਡ ਦਿੱਤਾ ਗਿਆ ਹੈ ਅਤੇ ਪਿਲਸ ਫੋਰਸ ਇਸ ਸਬੰਧੀ ਵਧੀਆ ਕੰਮ ਕਰ ਰਹੀ ਹੈ, ਇੱਥੋਂ ਤੱਕ ਕਿ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਸ਼ਮੂਲੀਅਤ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
  Published by:Gurwinder Singh
  First published:

  Tags: Captain Amarinder Singh, Harsimrat kaur badal

  ਅਗਲੀ ਖਬਰ