• Home
  • »
  • News
  • »
  • punjab
  • »
  • HARSIMRAT KAUR ATTACK ON PRIYANKA GANDHI SAID BEFORE WOMENS RESERVATION SOLVE THE METOO CASE AGAINST CHANNI

ਹਰਸਿਮਰਤ ਨੇ ਪ੍ਰਿਯੰਕਾ ਗਾਂਧੀ ਨੂੰ ਘੇਰਿਆ, ਕਿਹਾ-ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਚੰਨੀ ਖਿਲਾਫ MeToo ਮਾਮਲਾ ਸੁਲਝਾ ਲਓ

ਹਰਸਿਮਰਤ ਨੇ ਪ੍ਰਿਯੰਕਾ ਗਾਂਧੀ ਨੂੰ ਘੇਰਿਆ, ਕਿਹਾ-ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਚੰਨੀ ਖਿਲਾਫ MeToo ਮਾਮਲਾ ਸੁਲਝਾ ਲਓ (ਫਾਇਲ ਫੋਟੋ)

ਹਰਸਿਮਰਤ ਨੇ ਪ੍ਰਿਯੰਕਾ ਗਾਂਧੀ ਨੂੰ ਘੇਰਿਆ, ਕਿਹਾ-ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਚੰਨੀ ਖਿਲਾਫ MeToo ਮਾਮਲਾ ਸੁਲਝਾ ਲਓ (ਫਾਇਲ ਫੋਟੋ)

  • Share this:
    ਯੂਪੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਵੱਡੀ ਗਿਣਤੀ ਵਿੱਚ ਮਹਿਲਾ ਉਮੀਦਵਾਰ ਖੜ੍ਹੇ ਕਰਨ ਦੀਆਂ ਖ਼ਬਰਾਂ ਨੇ ਹੁਣ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪ੍ਰਿਯੰਕਾ ਗਾਂਧੀ ਨੂੰ ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ MeToo ਦੇ ਦੋਸ਼ਾਂ ਨੂੰ ਸੁਲਝਾਉਣ ਲਈ ਕਿਹਾ ਹੈ।

    ਦੱਸ ਦਈਏ ਕਿ 2018 ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਪੰਜਾਬ ਸਰਕਾਰ ਦੇ ਤਤਕਾਲੀ ਮੰਤਰੀ ਹੁੰਦਿਆਂ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਸੀ। ਮਹਿਲਾ ਆਈਏਐਸ ਅਧਿਕਾਰੀ ਨੇ ਇਸ ਬਾਰੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ ਅਤੇ ਦੋਵਾਂ ਵਿਚਕਾਰ ਮਾਮਲਾ ਸੁਲਝ ਗਿਆ ਸੀ।

    ਹਾਲਾਂਕਿ, ਇਹ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆਇਆ ਜਦੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਰਾਜ ਸਰਕਾਰ ਨੂੰ ਕਿਹਾ ਕਿ ਉਹ ਆਈਏਐਸ ਅਧਿਕਾਰੀ ਲਈ ਨਿਆਂ ਚਾਹੁੰਦੀ ਹੈ, ਜਿਸ ਦਾ ਹੁਣ ਪੰਜਾਬ ਤੋਂ ਬਾਹਰ ਤਬਾਦਲਾ ਹੋ ਗਿਆ ਹੈ।

    ਉਨ੍ਹਾਂ ਨੇ ਰਾਜ ਸਰਕਾਰ ਨੂੰ ਇਹ ਵੀ ਕਿਹਾ ਸੀ ਕਿ ਜੇ ਉਹ ਇੱਕ ਹਫਤੇ ਦੇ ਅੰਦਰ ਆਪਣਾ ਪੱਖ ਨਹੀਂ ਦੱਸਦੇ ਤਾਂ ਉਹ ਭੁੱਖ ਹੜਤਾਲ 'ਤੇ ਚਲੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਸੁਰ ਨਰਮ ਕਰ ਲਏ।

    ਹੁਣ ਹਰਸਿਮਰਤ ਕੌਰ ਬਾਦਲ ਨੇ ਪ੍ਰਿਯੰਕਾ ਗਾਂਧੀ ਨੂੰ ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ MeToo ਦੇ ਦੋਸ਼ਾਂ ਨੂੰ ਸੁਲਝਾਉਣ ਲਈ ਕਿਹਾ ਹੈ।
    Published by:Gurwinder Singh
    First published: