ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਜਿੱਤੇ....

News18 Punjab
Updated: May 24, 2019, 10:55 AM IST
share image
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਜਿੱਤੇ....
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਜਿੱਤੇ....

  • Share this:
  • Facebook share img
  • Twitter share img
  • Linkedin share img
ਬਠਿੰਡਾ ਵਿੱਚ ਗਿਣਤੀ ਪੂਰੀ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਕੁਲ 4,88,374 ਵੋਟਾਂ ਪਈਆਂ ਜਦਕਿ ਕਾਂਗਰਸ ਦੇ ਰਾਜਾ ਵੜਿੰਗ ਨੂੰ 4,66,894 ਵੋਟਾਂ ਪਈਆਂ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ 'ਤੇ ਪ੍ਰਮਾਤਮਾ ਦੀ ਕਿਰਪਾ ਹੋਈ। ''ਸੂਬੇ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਪੂਰਾ ਜ਼ੋਰ ਲਗਾਇਆ ਸੀ ਪਰ ਪ੍ਰਮਾਤਮਾ ਨੇ ਸਾਡਾ ਸਾਥ ਦਿੱਤਾ ਅਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਮੋਦੀ ਸਰਕਾਰ ਨੂੰ ਵਧਾਈ, ਉਨ੍ਹਾਂ ਨੂੰ ਸਭ ਦਾ ਸਾਥ, ਸਭ ਦਾ ਵਿਸ਼ਵਾਸ ਮਿਲਿਆ।''ਸੁਖਬੀਰ ਬਾਦਲ ਨੇ ਕਿਹਾ ਜਾਖੜ ਨੂੰ ਬਹੁਤ ਹੰਕਾਰ ਸੀ, ਪਹਿਲਾਂ ਦੋ ਲੱਖ ਨਾਲ ਜਿੱਤਿਆ ਸੀ ਤੇ ਹੁਣ ਇੱਕ ਲੱਖ ਨਾਲ ਹਾਰ ਗਿਆ।

ਹਰਸਿਮਰਤ ਕੌਰ ਬਾਦਲ ਨੇ ਇਹ ਟਵੀਟ ਕੀਤਾਬਠਿੰਡਾ ਲੋਕ ਸਭਾ ਹਲਕਾ ਬਾਰੇ-

ਬਠਿੰਡਾ ਲੋਕ ਸਭਾ ਹਲਕਾ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਇਸ ਹਲਕੇ ਤੋਂ ਲਗਾਤਾਰ 2 ਵਾਰ ਜਿੱਤ ਹਾਸਲ ਕੀਤੀ ਹੈ। ਇਸ ਵਾਰ ਹਾਲਾਤ ਕੁਝ ਵੱਖਰੇ ਹਨ। ਕਾਂਗਰਸ ਵੱਲ਼ੋਂ ਇਸ ਵਾਰ ਰਾਜਾ ਵੜਿੰਗ ਨੂੰ ਮੈਦਾਨ ਵਿਚ ਉਤਾਰਿਆ ਸੀ। ਜਿਸ ਪਿੱਛੋਂ ਆਮ ਆਦਮੀ ਪਾਰਟੀ ਵੱਲ਼ੋਂ ਬਲਜਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੀ ਅਬਜ਼ਰਵਰ ਵੀ ਹਨ। ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

1962 ਬਾਅਦ ਤੋਂ ਇਸ ਹਲਕੇ ਤੋਂ 9 ਵਾਰ ਅਕਾਲੀ ਦਲ, 2 ਵਾਰ ਕਾਂਗਰਸ, 2 ਵਾਰ ਸੀਪੀਆਈ ਤੇ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਮਾਨ ਨੇ ਜਿੱਤ ਹਾਸਲ ਕੀਤੀ। ਸਾਲ 2009 ਤੋਂ 2014 ਤੱਕ ਇਸ ਸੀਟ 'ਤੇ ਅਕਾਲੀ ਦਲ ਦਾ ਕਬਜ਼ਾ ਰਿਹਾ। 2 ਵਾਰ ਲਗਾਤਾਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਜੇਤੂ ਰਹੇ। ਉਸ ਸਮੇਂ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸੀ। ਬਠਿੰਡਾ ਲੋਕ ਸਭਾ ਖੇਤਰ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 'ਚੋਂ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਤੇ ਸਰਦੂਲਗੜ੍ਹ ਹਲਕੇ ਤੋਂ ਦਿਲਰਾਜ ਸਿੰਘ ਭੂੰਦੜ ਅਕਾਲੀ ਵਿਧਾਇਕ ਹਨ, ਜਦੋਂਕਿ ਪੰਜ ਵਿਧਾਨ ਸਭਾ ਹਲਕਿਆਂ ਬਠਿੰਡਾ ਦਿਹਾਤੀ, ਤਲਵੰਡੀ ਸਾਬੋ, ਮਾਨਸਾ, ਬੁਢਲਾਡਾ ਤੇ ਮੌੜ ਮੰਡੀ 'ਚ 'ਆਪ' ਦੇ ਵਿਧਾਇਕ ਹਨ।
First published: May 23, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading