• Home
  • »
  • News
  • »
  • punjab
  • »
  • HARSIMRAT KAUR BADAL WRITE A LETTER TO UNION MINISTER GEHLOT

 ਧਰਮਸੋਤ ਨੂੰ ਕੇਂਦਰ ਤੋਂ ਘੇਰਾ ਪਵਾਉਣ ਦੀ ਤਿਆਰੀ 'ਚ ਅਕਾਲੀ ਦਲ ! 

ਹਰਸਿਮਰਤ ਬਾਦਲ ਨੇ ਕਿਹਾ ਕਿ ਮੰਤਰੀ ਧਰਮਸੋਤ ਦੇ ਇਸ਼ਾਰੇੇ ’ਤੇ ਜਿਹੜੇ ਫੰਡਾਂ ਦਾ ਘੁਟਾਲਾ ਕੀਤਾ ਗਿਆ, ਨੂੰ ਉਗਰਾਹੁਣਾ ਜਰੂਰੀ ਹੈ ਤਾਂ ਕਿ ਇਹ ਅਸਲ ਲਾਭਪਾਤਰੀਆਂ ਵਿਚ ਵੰਡੇ ਜਾ ਸਕਣੇ। ਇਸ ਲਈ ਮਾਮਲੇ ਦੀ ਸੀ ਬੀ ਆਈ ਜਾਂਚ ਲਈ ਕੇਸ ਗ੍ਰਹਿ ਮੰਤਰਾਲੇ ਹਵਾਲੇ ਕਰਨ। 

 ਧਰਮਸੋਤ ਨੂੰ ਕੇਂਦਰ ਤੋਂ ਘੇਰਾ ਪਵਾਉਣ ਦੀ ਤਿਆਰੀ 'ਚ ਅਕਾਲੀ ਦਲ ! 

  • Share this:
ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ 63 ਕਰੋੜ ਦੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ, ਤਾਂ ਜੋ ਸੱਚ ਸਾਹਮਣੇ ਆ ਸਕੇ ।

ਕੇਂਦਰੀ ਮੰਤਰੀ ਗਹਿਲੋਤ ਨੂੰ ਲਿਖੇ ਪੱਤਰ ਵਿਚ ਹਰਸਿਮਰਤ ਬਾਦਲ ਨੇ ਕਿਹਾ ਕਿ ਮੰਤਰੀ ਧਰਮਸੋਤ ਦੇ ਇਸ਼ਾਰੇੇ ’ਤੇ ਜਿਹੜੇ ਫੰਡਾਂ ਦਾ ਘੁਟਾਲਾ ਕੀਤਾ ਗਿਆ, ਨੂੰ ਉਗਰਾਹੁਣਾ ਜਰੂਰੀ ਹੈ ਤਾਂ ਕਿ ਇਹ ਅਸਲ ਲਾਭਪਾਤਰੀਆਂ ਵਿਚ ਵੰਡੇ ਜਾ ਸਕਣੇ। ਇਸ ਲਈ ਮਾਮਲੇ ਦੀ ਸੀ ਬੀ ਆਈ ਜਾਂਚ ਲਈ ਕੇਸ ਗ੍ਰਹਿ ਮੰਤਰਾਲੇ ਹਵਾਲੇ ਕਰਨ।

ਹਰਸਿਮਰਤ ਬਾਦਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਇਸਦੇ ਵਿਭਾਗ ਦੇ ਪ੍ਰਮੁੱਖ ਸਕੱਤਰ, ਐਡੀਸ਼ਨਲ ਚੀਫ ਸੈਕਟਰੀ ਨੇ 63.91 ਕਰੋੜ  ਦੇ ਬੇਨਿਯਮੀਆਂ ਦੇ ਘੁਟਾਲੇ ਦੀ ਪੁਸ਼ਤਪਨਾਹੀ ਦਾ ਦੋਸ਼ੀ ਠਹਿਰਾਇਆ ਹੈ। ਰਿਪੋਰਟ ਦੇ ਮੁਤਾਬਕ 39 ਕਰੋੜ ਰੁਪਏ ਇਸ ਕਰ ਕੇ ਖੁਰਦ ਬੁਰਦ ਕੀਤੇ ਗਏ ਕਿਉਂਕਿ ਉਹਨਾਂ ਦਾ ਕੋਈ ਸਰਕਾਰੀ ਰਿਕਾਰਡ ਨਹੀਂ ਸੀ। ਇਸ ਵਾਸਤੇ ਕੋਈ ਸਰਕਾਰੀ ਬਿਆਨ ਵੀ ਜਾਰੀ ਨਹੀਂ ਹੋਇਆ। ਮੰਤਰੀ ’ਤੇ 24 ਕਰੋੜ ਰੁਪਏ ਦੀ ਵੰਡ  ਉਹਨਾਂ ਪ੍ਰਾਈਵੇਟ ਕਾਲਜਾਂ ਨੂੰ ਕਰਨ ਦੇ ਦੋਸ਼ ਲੱਗੇ ਹਨ ਜਿਹਨਾਂ ਖਿਲਾਫ ਸਰਕਾਰ ਨੇ ਆਪ ਵਸੂਲੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਉਹਨਾ ਕਿਹਾ ਕਿ, ਮੰਤਰੀ  ਨੇ ਵਿਭਾਗੀ ਪ੍ਰਕਿਰਿਆ ਨੂੰ ਦਰਕਿਨਾਰ ਕਰਦਿਆਂ ਅਤੇ ਪ੍ਰਮੁੱਖ ਸਕੱਤਰ ਵੱਲੋਂ  ਪ੍ਰਗਟਾਏ ਇਤਰਾਜ਼ ਨੂੰ ਹਟਾਉਂਦਿਆਂ ਫਾਈਲਾਂ ’ਤੇ ਆਪ ਹਸਤਾਖ਼ਰ ਕੀਤੇ ਹਨ।

ਕੇਂਦਰੀ ਮੰਤਰੀ ਨੇ ਪੱਤਰ ਵਿਚ ਇਹ ਵੀ ਕਿਹਾ ਕਿ ਹਾਲ ਹੀ ਵਿਚ ਧਰਮਸੋਤ ਨੇ ਐਲਾਨ ਕੀਤਾ ਸੀ ਕਿ ਉਹਨਾਂ ਨੇ ਕੇਂਦਰ ਸਰਕਾਰ ਤੋਂ ਐਸ ਸੀ ਸਕਾਲਰਸ਼ਿਪ ਤਹਿਤ ਮਿਲੇ 309 ਕਰੋੜ ਰੁਪਏ ਦੀ ਵੰਡ ਪਿਛਲੇ 10 ਮਹੀਨਿਆਂ ਤੋਂ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ  ਮੰਤਰੀ ਇਸ ਰਕਮ ਨੂੰ ਆਪਣੀ ਮਰਜ਼ੀ ਨਾਲ ਵੰਡਣਾ ਚਾਹੁੰਦਾ ਸੀ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਮੰਗ ਕਰਦਾ ਹੈ ਕਿ ਮੰਤਰੀ ਤੁਰੰਤ ਅਸਤੀਫਾ ਦੇਵੇ ਅਤੇ ਉਹਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ ਪਰ ਸਰਕਾਰ ਇਸ ਘੁਟਾਲੇ ਦੀ ਨਿਰਪੱਖ ਜਾਂਚ ਦੇ ਰਾਹ ਵਿਚ ਅੜਿਕੇ ਡਾਹ ਰਹੀ ਹੈ। ਉਹਨਾਂ ਨੇ ਮੰਤਰੀ ਨੂੰ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਵਿਚ ਕਿਸੇ ਵੀ ਤਰੀਕੇ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ।
Published by:Ashish Sharma
First published: