Home /News /punjab /

ਪਟਿਆਲਾ ਕੇਂਦਰੀ ਜੇਲ੍ਹ ਦੀ ਕੰਧ ਟੱਪ ਕੇ ਭੱਜਾ ਹਵਾਲਾਤੀ ਮੁੜ ਗ੍ਰਿਫਤਾਰ

ਪਟਿਆਲਾ ਕੇਂਦਰੀ ਜੇਲ੍ਹ ਦੀ ਕੰਧ ਟੱਪ ਕੇ ਭੱਜਾ ਹਵਾਲਾਤੀ ਮੁੜ ਗ੍ਰਿਫਤਾਰ

ਪਟਿਆਲਾ ਕੇਂਦਰੀ ਜੇਲ੍ਹ ਦੀ ਕੰਧ ਟੱਪ ਕੇ ਭੱਜਾ ਹਵਾਲਾਤੀ ਮੁੜ ਗ੍ਰਿਫਤਾਰ

ਪਟਿਆਲਾ ਕੇਂਦਰੀ ਜੇਲ੍ਹ ਦੀ ਕੰਧ ਟੱਪ ਕੇ ਭੱਜਾ ਹਵਾਲਾਤੀ ਮੁੜ ਗ੍ਰਿਫਤਾਰ

ਨਾਭਾ: ਬੀਤੇ ਦਿਨੀਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਮਨਿੰਦਰ ਸਿੰਘ ਉਰਫ ਗੰਨਾ ਜੋ ਜੇਲ੍ਹ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਜੇਲ੍ਹ ਦੀ ਕੰਧ ਟੱਪ ਕੇ ਰਫੂਚੱਕਰ ਹੋ ਗਿਆ ਸੀ, ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਹਵਾਲਾਤੀ ਨੂੰ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ 1 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।

ਹੋਰ ਪੜ੍ਹੋ ...
 • Share this:
  ਨਾਭਾ:  ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਮਨਿੰਦਰ ਸਿੰਘ ਉਰਫ ਗੰਨਾ ਬੀਤੇ ਦਿਨੀਂ ਜੇਲ੍ਹ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਜੇਲ੍ਹ ਦੀ ਕੰਧ ਟੱਪ ਕੇ ਰਫੂਚੱਕਰ ਹੋ ਗਿਆ ਸੀ, ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਹਵਾਲਾਤੀ ਨੂੰ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ 1 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।

  ਇਸ ਮੌਕੇ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਇਹ ਹਵਾਲਾਤੀ ਬਹੁਤ ਹੀ ਸ਼ਾਤਰ ਹੈ। ਇਸ ਉਤੇ ਪਹਿਲਾਂ ਹੀ ਵੱਖ-ਵੱਖ ਕੇਸ ਦਰਜ ਹਨ। ਪੁਲਿਸ ਨੇ ਇਸ ਨੂੰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਕੜੀ ਸੁਰੱਖਿਆ ਦੇ ਬਾਵਜੂਦ ਹਵਾਲਾਤੀ ਮਨਿੰਦਰ ਸਿੰਘ ਉਰਫ ਗੰਨਾ ਚਕਮਾ ਦੇ ਕੇ ਰਫੂਚੱਕਰ ਹੋ ਗਿਆ ਸੀ।

  ਹਵਾਲਾਤੀ ਮਨਿੰਦਰ ਸਿੰਘ ਉਰਫ ਗੋਨਾ ਵਾਸੀ ਨਾਭਾ ਬਲਾਕ ਦੇ ਪਿੰਡ ਲੁਬਾਣਾ ਦਾ ਰਹਿਣ ਵਾਲਾ ਅਤੇ ਵੱਖ ਵੱਖ ਧਰਾਵਾਂ ਦੇ ਤਹਿਤ ਨਜ਼ਰਬੰਦ ਸੀ। ਹਵਾਲਾਤੀ ਉਦੋਂ ਰਫੂਚੱਕਰ ਹੋਇਆ ਜਦੋਂ  ਇਸ ਨੂੰ ਪੇਸ਼ੀ ਲੈ ਕੇ ਜਾਣ ਲਈ ਪੁਲਿਸ ਗਾਰਦ ਜੇਲ੍ਹ ਪਹੁੰਚੀ। ਜਦੋਂ ਉਕਤ ਹਵਾਲਾਤੀ ਬੰਦੀ ਨੂੰ ਪੇਸ਼ੀ ਭੇਜਣ ਲਈ ਇਸ ਦੀ ਬੈਠਕ ਵਿੱਚ ਭਾਲ ਕੀਤੀ ਗਈ ਤਾਂ ਬੰਦੀ ਆਪਣੀ ਬੈਰਕ ਵਿੱਚ ਮੌਜੂਦ ਨਹੀਂ ਸੀ।

  ਇਸ ਤੋਂ ਬਾਅਦ ਪੂਰੀ ਜੇਲ੍ਹ ਵਿੱਚ ਉਸ ਦੀ ਭਾਲ ਕੀਤੀ ਗਈ। ਇਸੇ ਸਮੇਂ ਦੌਰਾਨ ਜਦੋਂ ਜੇਲ੍ਹ ਦੇ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਗਏ ਤਾਂ ਸਵੇਰੇ ਕਰੀਬ 7.15 ਵਜੇ ਉਕਤ ਹਵਾਲਾਤੀ ਜੇਲ੍ਹ ਦੀ ਡਿਊੜੀ ਅੰਦਰਲੇ ਕੈਮਰੇ ਵਿੱਚ ਡਿਊੜੀ ਦੀ ਛੱਤ ਉਪਰ ਚੜ੍ਹਦਾ ਦਿਖਾਈ ਦਿੱਤਾ।

  ਇਸ ਮੌਕੇ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਇਹ ਦੋ ਦਿਨ ਪਹਿਲਾਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ ਰਫੂਚੱਕਰ ਹੋ ਗਿਆ ਸੀ ਅਤੇ ਅਸੀਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ  ਇਸ ਦੀ ਭਾਲ ਕਰ ਰਹੇ ਸੀ। ਨਾਕਾਬੰਦੀ ਦੇ ਦੌਰਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਇਹ ਮੁਲਜ਼ਮ ਆ ਰਿਹਾ ਸੀ ਅਤੇ ਇਸ ਨੂੰ ਇੱਕ ਹਜ਼ਾਰ ਟਰਾਮਾਡੋਲ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
  Published by:Gurwinder Singh
  First published:

  Tags: Crime, Crime news

  ਅਗਲੀ ਖਬਰ