ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦੇਹਾਂਤ

News18 Punjabi | News18 Punjab
Updated: September 16, 2020, 3:22 PM IST
share image
ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦੇਹਾਂਤ
ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦੇਹਾਂਤ

  • Share this:
  • Facebook share img
  • Twitter share img
  • Linkedin share img
ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਦੀ ਅੱਜ ਜਲੰਧਰ ਦੇ ਨਿੱਜੀ ਹਸਪਤਾਲ 'ਚ ਕਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਜਲੰਧਰ ਵਿਚ ਰਹਿ ਰਹੇ ਸਨ।

ਉਨ੍ਹਾਂ ਨੂੰ 2 ਦਿਨ ਪਹਿਲਾਂ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਕੱਲ੍ਹ ਉਨ੍ਹਾਂ ਦਾ ਕੋਵਿਡ-19 ਟੈਸਟ ਹੋਇਆ ਸੀ ਅਤੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ।

ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ ਵਿਖੇ ਹੋਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਆਖਿਆ ਕਿ ਭਾਈ ਸਾਹਿਬ ਨੇ ਗੁਰੂ ਤੋਂ ਬਖ਼ਸ਼ੀ ਹੋਈ ਕੀਰਤਨ ਦੀ ਸੇਵਾ ਦੁਆਰਾ ਦੇਸ਼-ਵਿਦੇਸ਼ ਦੀ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਅਕਾਲ ਚਲਾਣਾ ਸਿੱਖ ਪੰਥ ਲਈ ਵੱਡਾ ਘਾਟਾ ਹੈ।

ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਪੰਥ 'ਚ ਅਹਿਮ ਸਥਾਨ ਹੈ ਅਤੇ ਭਾਈ ਹਰਨਾਮ ਸਿੰਘ ਦੇ ਚਲਾਣੇ ਨਾਲ ਸਿੱਖ ਸੰਗਤਾਂ 'ਚ ਸੋਗ ਦੀ ਲਹਿਰ ਹੈ। ਭਾਈ ਲੌਂਗੋਵਾਲ ਨੇ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
Published by: Gurwinder Singh
First published: September 16, 2020, 3:20 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading