Home /News /punjab /

ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

  • Share this:

    ਆਸ਼ੀਸ਼ ਸ਼ਰਮਾ

    ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਜੇਕਰ ਕੋਈ ਗਰੀਨ ਪਟਾਕੇ ਵੀ ਚਲਾਉਂਦਾ ਹੈ ਤਾਂ ਆਪਣੀਆਂ ਅੱਖਾਂ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਕਾਰਨ ਅੱਖਾਂ ਦੀ ਰੌਸ਼ਨੀ ਜਾ ਸਕਦੀ ਹੈ।

    ਡਾ. ਅਵਿਨਾਸ਼ ਕੁਮਾਰ ਸਹਾਇਕ ਸਿਵਲ ਸਰਜਨ, ਡਾ. ਗੁਰਮਿੰਦਰ ਕੌਰ ਔਜਲਾ ਡੀ.ਐਮ.ਸੀ., ਡਾ. ਨਵਜੋਤ ਭੁੱਲਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਛੋਟਾ ਗਰੀਨ ਪਟਾਕੇ ਵੀ ਚਲਾਉਂਦਾ ਹੈ ਤਾਂ ਵੱਡਿਆਂ ਦੀ ਨਿਗਰਾਨੀ ਬਹੁਤ ਜ਼ਰੂਰੀ ਹੈ।

    ਪਟਾਕੇ ਚਲਾਉਂਦੇ ਹੋਏ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ, ਹੱਥ ਵਿੱਚ ਪਟਾਕੇ ਫੜਕੇ ਨਾ ਚਲਾਓ, ਜੇਕਰ ਪਟਾਕਿਆਂ ਕਾਰਨ ਅੱਖ ਵਿੱਚ ਕੋਈ ਸੱਟ ਲੱਗ ਜਾਵੇ ਤਾਂ ਉਸ ਨੂੰ ਨਾ ਹੀ ਮਲੋ ਤੇ ਨਾ ਹੀ ਰਗੜੋ, ਤੁਰੰਤ ਅੱਖਾਂ ਦੇ ਡਾਕਟਰ ਨੂੰ ਵਿਖਾਓ।

    ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਤੇ ਹਰਜੀਤ ਸਿੰਘ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਕਿਹਾ ਕਿ ਅੱਖਾਂ ਨਿਆਮਤ ਹਨ, ਇਸ ਲਈ ਇਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

    Published by:Gurwinder Singh
    First published:

    Tags: Diwali 2021