• Home
  • »
  • News
  • »
  • punjab
  • »
  • HEALTH DEPARTMENT RAISES AWARENESS AMONG BARNALA RESIDENTS UNDER NATIONAL FOOD WEEK KS

ਸਿਹਤ ਵਿਭਾਗ ਨੇ ਕੌਮੀ ਖੁਰਾਕ ਹਫ਼ਤੇ ਤਹਿਤ ਬਰਨਾਲਾ ਵਾਸੀਆਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ ਦੁੱਧ, ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ।

  • Share this:
    ਆਸ਼ੀਸ਼ ਸ਼ਰਮਾ

    ਬਰਨਾਲਾ: ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਜਾਗਰੂਕਤਾ ਲਈ 'ਕੌਮੀ ਖੁਰਾਕ ਹਫਤਾ' ਵੱਜੋਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਜਾਵੇਗਾ।

    ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ ਦੁੱਧ, ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ।

    ਡਾ. ਰਜਿੰਦਰ ਸਿੰਗਲਾ ਜ਼ਿਲ੍ਹਾ ਟੀਕਾਕਰਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਂਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

    ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ "ਬਾਗੀ" ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਨੇ ਕਿਹਾ ਕਿ ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
    Published by:Krishan Sharma
    First published: