Home /News /punjab /

ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ 'ਚ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ: ਸਿਹਤ ਮੰਤਰੀ

ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ 'ਚ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ: ਸਿਹਤ ਮੰਤਰੀ

ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ 'ਚ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ: ਸਿਹਤ ਮੰਤਰੀ

ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ 'ਚ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ: ਸਿਹਤ ਮੰਤਰੀ

- ਹਸਪਤਾਲ ਦੇ ਵਾਰਡਾਂ ਤੇ ਪਖਾਨਿਆਂ ਦੀ ਸਾਫ ਸਫਾਈ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

  • Share this:

ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿੱਤਾ ਜਾਵੇ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨਾਲ ਦੋਸਤਾਨਾਂ ਵਿਵਹਾਰ ਰੱਖਦੇ ਹੋਏ ਪਹਿਲ ਦੇ ਆਧਾਰ ’ਤੇ ਇਲਾਜ ਕੀਤਾ ਜਾਵੇ। ਇਹ ਹਦਾਇਤਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਨ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਇਹ ਆਦੇਸ਼ ਵੀ ਦਿੱਤੇ ਕਿ ਸਰਕਾਰੀ ਲੈਬਾਰਟਰੀਆਂ ਵਿੱਚ ਟੈਸਟ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੇ ਵੱਧ ਤੋਂ ਵੱਧ ਟੈਸਟ ਕੀਤੇ ਜਾਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਹਰੇਕ ਵਿਅਕਤੀ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਬਸੀ ਪਠਾਣਾ ਦੇ ਵਿਧਾਇਕ  ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਵਧੇਰੇ ਕਰਕੇ ਗਰੀਬ ਤੇ ਮਧਿਅਮ ਵਰਗ ਦੇ ਲੋਕ ਇਲਾਜ ਲਈ ਆਉਂਦੇ ਹਨ ਅਤੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸ. ਜੌੜੇਮਾਜਰਾ ਨੇ ਮੌਕੇ ਤੇ ਹੀ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਅਤੇ ਮੌਕੇ ਤੋਂ ਹੀ ਡਾਕਟਰਾਂ ਨੂੰ ਨਿਰਦੇਸ਼ ਦਿੱਤੇ।


ਸ. ਜੋੜੇਮਾਜਰਾ ਨੇ ਸਿਵਲ ਹਸਪਤਾਲ ਵਿਚਲੇ ਨਸ਼ਾ ਛੁਡਾਓ ਕੇਂਦਰ ਦਾ ਦੌਰਾ ਕਰਨ ਮੌਕੇ ਡਾਕਟਰਾਂ ਨੂੰ ਕਿਹਾ ਕਿ ਇਲਾਜ ਲਈ ਆਉਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ ਅਤੇ ਨਸਿ਼ਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸਿ਼ਕਾਇਤਾਂ ਵੀ ਸੁਣੀਆਂ ਅਤੇ ਮੌਕੇ ’ਤੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਸਿਵਲ ਹਸਪਤਾਲ ਵਿੱਚ ਬਣੇ ਜੱਚਾ ਬੱਚਾ ਕੇਂਦਰ ਦੀ ਇਮਾਰਤ ਨੂੰ ਛੇਤੀ ਮੁਕੰਮਲ ਕਰਨ ਲਈ ਸਬੰਧਤ ਠੇਕੇਦਾਰ ਨੂੰ ਵੀ ਹਦਾਇਤ ਕੀਤੀ। ਉਨ੍ਹਾਂ ਹਸਪਤਾਲ ਦੇ ਵਾਰਡਾਂ ਦੀ ਸਾਫ ਸਫਾਈ ਦਾ ਜਾਇਜ਼ਾ ਲੌਣ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਾਰਡਾਂ ਤੇ ਪਖਾਨਿਆਂ ਦੀ ਨਿਰੰਤਰ ਸਾਫ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਬਾਰੇ ਰਿਪੋਰਟ ਦਿੱਤੀ ਜਾਵੇ।

Published by:Ashish Sharma
First published:

Tags: AAP Punjab, Chetan Singh Jodhamajra, Fatehgarh Sahib, Punjab government