Home /News /punjab /

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖਰਚੇ ਵਿਚੋਂ ਹਸਪਤਾਲ ਨੂੰ ਭੇਜੇ 200 ਗੱਦੇ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖਰਚੇ ਵਿਚੋਂ ਹਸਪਤਾਲ ਨੂੰ ਭੇਜੇ 200 ਗੱਦੇ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖਰਚੇ ਵਿਚੋਂ ਹਸਪਤਾਲ ਨੂੰ ਭੇਜੇ 200 ਗੱਦੇ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖਰਚੇ ਵਿਚੋਂ ਹਸਪਤਾਲ ਨੂੰ ਭੇਜੇ 200 ਗੱਦੇ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਨਿੱਜੀ ਖ਼ਰਚੇ ਵਿਚੋਂ ਹਸਪਤਾਲ ’ਚ 200 ਗੱਦੇ ਭੇਜੇ ਹਨ। 'ਆਪ' ਆਗੂਆਂ ਨੇ ਕਿਹਾ ਕਿ ਕੁਝ ਦਿਨਾਂ ਤੱਕ ਹਸਪਤਾਲ ਦੇ ਸਾਰੇ 1100 ਬੈੱਡਾਂ ’ਤੇ ਨਵੇਂ ਗੱਦੇ ਦਿੱਸਣਗੇ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤਲਖੀ ’ਚ ਆ ਗਏ ਸਨ।

ਹੋਰ ਪੜ੍ਹੋ ...
 • Share this:
  ਫਰੀਦਕੋਟ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਨਿੱਜੀ ਖ਼ਰਚੇ ਵਿਚੋਂ ਹਸਪਤਾਲ ’ਚ 200 ਗੱਦੇ ਭੇਜੇ ਹਨ। 'ਆਪ' ਆਗੂਆਂ ਨੇ ਕਿਹਾ ਕਿ ਕੁਝ ਦਿਨਾਂ ਤੱਕ ਹਸਪਤਾਲ ਦੇ ਸਾਰੇ 1100 ਬੈੱਡਾਂ ’ਤੇ ਨਵੇਂ ਗੱਦੇ ਦਿੱਸਣਗੇ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤਲਖੀ ’ਚ ਆ ਗਏ ਸਨ।

  ਇਕ ਵਾਰਡ ਵਿਚ ਖ਼ਰਾਬ ਗੱਦਿਆਂ ਦੇ ਮਾਮਲੇ ਵਿਚ ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਅਤੇ ਚੇਤਨ ਜੌੜਾ ਮਾਜਰਾ ਵਿਚਕਾਰ ਕਾਫੀ ਵਿਵਾਦ ਵੀ ਪੈਦਾ ਹੋਇਆ ਸੀ। ਇਸ ਮਾਮਲੇ ਵਿਚਕਾਰ ਹੁਣ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫਰੀਦਕੋਟ ਦੇ ਗੁਰੂ ਗਬਿੰਦ ਸਿੰਘ ਮੈਡੀਕਲ ਹਸਪਤਾਲ ਨੂੰ ਆਪਣੇ ਨਿੱਜੀ ਖਾਤੇ ਵਿਚੋਂ 200 ਗੱਦੇ ਭੇਜੇ ਗਏ ਹਨ ਜਿਨ੍ਹਾਂ ਵਿਚੋਂ 80 ਗੱਦਿਆਂ ਦੀ ਪਹਿਲੀ ਖੇਪ ਅੱਜ ਫਰੀਦਕੋਟ ਪਹੁੰਚ ਗਈ ਹੈ।

  ਜਾਣਾਕਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਸਕੱਤਰ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਸਿਹਤ ਮੰਤਰੀ ਜਦੋਂ ਫਰੀਦਕੋਟ ਵਿਖੇ ਜੀਜੀਐਸ ਮੈਡੀਕਲ ਹਸਪਤਾਲ ਵਿਚ ਚੈਕਿੰਗ ਕਰਨ ਆਏ ਸਨ ਤਾਂ ਉਹਨਾਂ ਨੇ ਹਸਪਤਾਲ ਵਿਚ ਕਈ ਉਣਤਾਈਆਂ ਪਾਈਆਂ ਸਨ ਜਿਨ੍ਹਾਂ ਵਿਚੋਂ ਇਕ ਸਮੱਸਿਆ ਗੱਦਿਆ ਦੀ ਸੀ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸਿਹਤ ਮੰਤਰੀ ਵੱਲੋਂ ਆਪਣੇ ਨਿੱਜੀ ਖਾਤੇ ਵਿਚੋਂ 200 ਗੱਦੇ ਜੀਜੀਐਸ ਮੈਡੀਕਲ ਹਸਪਤਾਲ ਨੂੰ ਦਾਨ ਦਿੱਤੇ ਗਏ ਹਨ, ਜਿਨ੍ਹਾਂ ਵਿਚੋਂ 80 ਗੱਦਿਆਂ ਦੀ ਪਹਿਲੀ ਖੇਪ ਹਸਪਤਾਲ ਪਹੁੰਚ ਗਈ ਹੈ ਅਤੇ ਬਾਕੀ ਵੀ ਜਲਦ ਪਹੁੰਚ ਜਾਣਗੇ।
  Published by:Gurwinder Singh
  First published:

  Tags: Aam Aadmi Party, Chetan Singh Jaudamajra, Chetan Singh Jodhamajra, Punjab government

  ਅਗਲੀ ਖਬਰ