Home /News /punjab /

ਨਸ਼ੇ ਪਿਛਲੀਆਂ ਸਰਕਾਰਾਂ ਦੀ ਦੇਣ, ਇਨ੍ਹਾਂ ਦੇ ਖਾਤਮੇ ਲਈ ਸੂਬਾ ਸਰਕਾਰ ਪੂਰੀ ਗੰਭੀਰ: ਜੋੜੇਮਾਜਰਾ

ਨਸ਼ੇ ਪਿਛਲੀਆਂ ਸਰਕਾਰਾਂ ਦੀ ਦੇਣ, ਇਨ੍ਹਾਂ ਦੇ ਖਾਤਮੇ ਲਈ ਸੂਬਾ ਸਰਕਾਰ ਪੂਰੀ ਗੰਭੀਰ: ਜੋੜੇਮਾਜਰਾ

ਨਸ਼ੇ ਪਿਛਲੀਆਂ ਸਰਕਾਰਾਂ ਦੀ ਦੇਣ, ਇਨ੍ਹਾਂ ਦੇ ਖਾਤਮੇ ਲਈ ਸੂਬਾ ਸਰਕਾਰ ਪੂਰੀ ਗੰਭੀਰ: ਜੋੜੇਮਾਜਰਾ (file photo)

ਨਸ਼ੇ ਪਿਛਲੀਆਂ ਸਰਕਾਰਾਂ ਦੀ ਦੇਣ, ਇਨ੍ਹਾਂ ਦੇ ਖਾਤਮੇ ਲਈ ਸੂਬਾ ਸਰਕਾਰ ਪੂਰੀ ਗੰਭੀਰ: ਜੋੜੇਮਾਜਰਾ (file photo)

- ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਵਿਖੇ ਡਾਕ ਵਿਭਾਗ ਦੇ ਪ੍ਰੋਜੈਕਟ " ਬੜਤੇ ਨੰਨੇ ਕਦਮ " ਨੂੰ ਕੀਤਾ ਲਾਂਚ

  • Share this:

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ : ਪੰਜਾਬ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਦੇਣ ਹੈ, ਜਿਨ੍ਹਾਂ ਨੇ ਨਸ਼ਿਆਂ ਦੇ ਖਾਤਮੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਵੇਖਣ ਨੂੰ ਮਿਲੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਵਿਖੇ ਭਾਰਤੀ ਡਾਕ ਵਿਭਾਗ ਦੇ " ਬੜ੍ਹਤੇ ਨੰਨ੍ਹੇ ਕਦਮ " ਪ੍ਰੋਜੈਕਟ ਨੂੰ ਸ਼ਮਾਂ ਰੌਸ਼ਨ ਕਰਕੇ ਲਾਂਚ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨਸ਼ਿਆਂ ਦੇ ਖਾਤਮੇ ਲਈ ਗੰਭੀਰ ਹੁੰਦੀਆਂ ਤਾਂ ਅੱਜ ਸਾਡੇ ਨੌਜਵਾਨ ਇਸ ਲਾਹਣਤ ਦੇ ਸ਼ਿਕਾਰ ਨਾ ਹੁੰਦੇ । ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੋ ਕੰਢੇ ਬੀਜੇ ਹਨ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੁਗਣੇ ਪੈ ਰਹੇ ਹਨ ਪ੍ਰੰਤੂ ਅਸੀਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਕੇ ਹੀ ਸਾਹ ਲਵਾਂਗੇ। ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ਦੀ ਜੜ੍ਹਾਂ ਬਹੁਤ ਡੂੰਘੀਆਂ ਹਨ ਜਿਨ੍ਹਾਂ ਨੂੰ ਪੁੱਟਣ ਲਈ ਕੁਝ ਸਮਾਂ ਜਰੂਰ ਲੱਗੇਗਾ, ਸਾਡੀ ਸਰਕਾਰ ਪੂਰੀ ਇਮਾਨਦਾਰੀ ਨਾਲ ਨਸ਼ਿਆਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਇਸ ਮੌਕੇ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਮੌਜੂਦ ਸਨ।

ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਲਈ ਛੇਤੀ ਹੀ ਵਾਕ-ਇੰਨ-ਇੰਟਰਵਿਊ ਰਾਹੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਕਿਸੇ ਵੀ ਸਰਕਾਰੀ ਹਸਪਤਾਲ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਨਹੀਂ ਰਹਿਣ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਪੂਰੀ ਵਚਨਬੱਧਤਾ ਨਾਲ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਲੋਹਾ ਨਗਰੀ ਹੋਣ ਕਰਕੇ ਇਥੇ ਕੰਮ ਕਰਨ ਵਾਲੇ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਦੇ ਸਬ ਡਵੀਜ਼ਨਲ ਹਸਪਤਾਲ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਨੂੰ ਛੇਤੀ ਹੀ ਆਧੁਨਿਕ ਸਹੂਲਤਾਂ ਨਾਲ ਲੈੱਸ ਕੀਤਾ ਜਾਵੇਗਾ।

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਵਾਈ ਲੈਣ ਆਉਣ ਵਾਲੇ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਦਵਾਈਆਂ ਬਾਰੇ ਸ. ਜੋੜੇਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਅਨੁਸਾਰ ਦਵਾਈਆਂ ਲੈਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਣ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਦ੍ਰਿੜ ਇਰਾਦੇ ਨਾਲ ਨਸ਼ਿਆਂ ਨੂੰ ਤਿਆਗਣ ਦੇ ਇਰਾਦੇ ਨਾਲ ਹੀ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਦੇ ਸੈਂਪਲ ਲੈਣ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਸੈਂਪਲ ਲੈਣ ਤੋਂ ਡਰ ਲੱਗ ਸਕਦਾ ਹੈ ਅਤੇ ਸਾਡੀ ਸਰਕਾਰ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਆਗਿਆ ਨਹੀਂ ਦੇਵੇਗੀ।


ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਜੋੜੇਮਾਜਰਾ ਨੇ ਕਿਹਾ ਕਿ ਡਾਕ ਵਿਭਾਗ ਦਾ ਮਨੁੱਖ ਨਾਲ ਬਹੁਤ ਪੁਰਾਣਾ ਰਿਸ਼ਤਾ ਹੈ ਅਤੇ ਆਧੁਨਿਕ ਵਿਕਾਸ ਦੇ ਨਾਲ ਡਾਕ ਵਿਭਾਗ ਨੇ ਵੀ ਅਹਿਮ ਪ੍ਰਾਪਤੀਆ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਡਾਕ ਵਿਭਾਗ ਵੱਲੋਂ ਸ਼ੁਰੂ ਕੀਤਾ ਗਿਆ ਬੜ੍ਹਦੇ ਨੰਨ੍ਹੇ ਕਦਮ ਪ੍ਰੋਜੈਕਟ ਬੱਚਿਆਂ ਲਈ ਇੱਕ ਅਨਮੋਲ ਖਜ਼ਾਨੇ ਵਾਂਗ ਹੈ ਅਤੇ ਇਸ ਨਾਲ ਜੁੜ ਕੇ ਬੱਚਿਆ ਵਿੱਚ ਬੱਚਤ ਨੂੰ ਲੈ ਕੇ ਜਾਗਰੂਕਤਾ ਪੈਦਾ ਹੋਵੇਗੀ ਜੋ ਕਿ ਕਿਸੇ ਸੂਬੇ ਜਾਂ ਦੇਸ਼ ਲਈ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਡਾਕਘਰਾਂ ਵਿੱਚ ਜਮ੍ਹਾਂ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਬੜ੍ਹਤੇ ਨੰਨ੍ਹੇ ਕਦਮ ਪ੍ਰੋਜੈਕਟ ਨਾਲ ਹਰੇਕ ਪੰਜਾਬੀ ਨੂੰ ਜੁੜਨਾ ਚਾਹੀਦਾ ਹੈ ਕਿਉਂਕਿ ਇਹ ਪ੍ਰੋਜੈਕਟ ਲੜਕੀਆਂ ਦੇ ਵਿਕਾਸ ਨਾਲ ਵੀ ਜੁੜਿਆ ਹੋਇਆ ਹੈ।


ਇਸ ਮੌਕੇ ਡਾਕ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਰਾਧਿਕਾ ਧੀਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਬੜ੍ਹਤੇ ਨੰਨ੍ਹੇ ਕਦਮ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਿੱਤੀ ਜਾਗਰੂਕਤਾ ਨਾਲ ਜੋੜਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਪੈਸਿਆਂ ਦੀ ਬੱਚਤ ਕਰਨ ਅਤੇ ਉਨ੍ਹਾਂ ਦਾ ਸਹੀ ਥਾਂ ਤੇ ਇਸਤੇਮਾਲ ਕਰਨ ਲਈ ਜਾਗਰੂਕ ਕਰਕੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀ ਇਸ ਸਕੀਮ ਨੂੰ ਸਫਲ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਡਾਕ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰੋਜੈਕਟ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਸਰਕਾਰੀ ਸਕੂਲਾਂ, ਆਂਗਨਬਾੜੀ ਕੇਂਦਰਾਂ ਅਤੇ ਆਸ਼ਾ ਵਰਕਰਾਂ ਦਾ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਇਹ ਪ੍ਰੋਜੈਕਟ ਸਫਲਤਾ ਨਾਲ ਮੁਕੰਮਲ ਹੋ ਸਕੇ।

Published by:Ashish Sharma
First published:

Tags: Chetan Singh Jaudamajra, Fatehgarh Sahib, Punjab government