Home /News /punjab /

ਪੰਜਾਬ ਵਿਚ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਵਿਚ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਨਵਾਂ ਨੋਟੀਫਿਕੇਸ਼ਨ ਜਾਰੀ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

  • Share this:
    ਪੰਜਾਬ ਦੀਆਂ ਸੜਕਾਂ ਉਤੇ ਹੁਣ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ, ਲਾਲ ਬੱਤੀ ਦੀ ਉਲੰਘਣਾ ਕਰਨ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਉਤੇ ਵੱਡਾ ਜੁਰਮਾਨਾ ਭਰਨਾ ਪੈ ਸਕਦਾ ਹੈ।

    ਸੂਬੇ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਸ਼ਰਾਬ ਪੀ ਕੇ ਗੱਡੀ ਚਲਾਉਣ ਜਾਂ ਗੱਡੀ ਚਲਾਉਂਦੇ ਹੋਏ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਦੋਸ਼ ਹੇਠ ਚਾਲਕ ਨੂੰ ਪਹਿਲੀ ਵਾਰ 5 ਹਜ਼ਾਰ ਰੁਪਏ ਦਾ ਜੁਰਮਾਨਾ ਅਤੇ ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਹੋਣ ਦੀ ਸਜ਼ਾ ਹੋਵੇਗੀ। ਇਸੇ ਤਰ੍ਹਾਂ ਦੂਜੀ ਵਾਰ ਇਸੇ ਦੋਸ਼ ਹੇਠ ਫੜੇ ਗਏ ਚਾਲਕ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਤੇ ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਕੀਤਾ ਜਾਵੇਗਾ।

    ਲਾਲ ਬੱਤੀ ਦੀ ਉਲੰਘਣਾ ਕਰਨ ਅਤੇ ਨਿਰਧਾਰਿਤ ਗਤੀ ਸੀਮਾ ਤੋਂ ਵੱਧ ਰਫ਼ਤਾਰ ’ਤੇ ਵਾਹਨ ਚਲਾਉਣ ਵਾਲੇ ਨੂੰ ਪਹਿਲੀ ਵਾਰ ਇੱਕ ਹਜ਼ਾਰ ਤੇ ਦੂਜੀ ਵਾਰ ਦੋ ਹਜ਼ਾਰ ਰੁਪਏ ਜੁਰਮਾਨੇ ਸਣੇ ਦੋਵੇਂ ਵਾਰ ਤਿੰਨ-ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਕਰਨ ਦੀ ਸਜ਼ਾ ਹੋਵੇਗੀ।

    ਇਹ ਜੁਰਮਾਨਾ ਦੋ ਪਹੀਆ ਵਾਹਨ ਚਾਲਕਾਂ ਉਤੇ ਵੀ ਲਾਗੂ ਹੋਵੇਗਾ। ਇਸ ਤੋਂ ਇਲਾਵਾ ਦੋ ਪਹੀਆ ਵਾਹਨਾਂ ’ਤੇ ਵੱਧ ਸਵਾਰੀ ਬਿਠਾਉਣ ਉਤੇ ਪਹਿਲੀ ਵਾਰ ਇੱਕ ਹਜ਼ਾਰ ਤੇ ਦੂਜੀ ਵਾਰ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸੇ ਤਰ੍ਹਾਂ ਵਪਾਰਕ ਗੱਡੀਆਂ ਵਿੱਚ ਨਿਰਧਾਰਤ ਭਾਰ ਤੋਂ ਵੱਧ ਭਾਰ ਲੋਡ ਕਰਨ ’ਤੇ ਪਹਿਲੀ ਵਾਰ 20 ਹਜ਼ਾਰ ਰੁਪਏ ਜਾਂ 2 ਹਜ਼ਾਰ ਰੁਪਏ ਪ੍ਰਤੀ ਟਨ ਅਤੇ ਦੂਜੀ ਵਾਰ 40 ਹਜ਼ਾਰ ਰੁਪਏ ਜਾਂ 2 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਜੁਰਮਾਨਾ ਲਾਇਆ ਜਾਵੇਗਾ।
    Published by:Gurwinder Singh
    First published:

    Tags: Traffic jam, Traffic Police, Traffic rules

    ਅਗਲੀ ਖਬਰ