
Chandigarh ਨਗਰ ਨਿਗਮ ਮੇਅਰ ਦੀਆਂ ਚੋਣਾਂ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਮੁਲਤਵੀ (file photo)
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਚੋਣਾਂ ਦੇ ਖ਼ਿਲਾਫ਼ ਹਾਈਕੋਰਟ ਵਿੱਚ ਦਾਖਲ ਪਟੀਸ਼ਨ 'ਤੇ 4 ਫਰਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਹਾਈਕੋਰਟ 'ਚ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੀ ਤਰਫੋਂ ਸੀਨੀਅਰ ਸਟੈਂਡਿੰਗ ਵਕੀਲ ਅਨਿਲ ਮਹਿਤਾ ਨੇ ਇਸ ਪਟੀਸ਼ਨ 'ਤੇ ਕੁਝ ਤਕਨੀਕੀ ਸਵਾਲ ਖੜ੍ਹੇ ਕੀਤੇ ਸਨ। ਇਸ 'ਤੇ ਹਾਈਕੋਰਟ ਨੇ ਪਟੀਸ਼ਨਰਾਂ ਤੋਂ ਜਵਾਬ ਮੰਗਿਆ ਹੈ। ਇਸ ਨਾਲ ਹੀ ਕੋਰਟ ਨੇ ਇਹ ਵੀ ਆਖਿਆ ਹੈ ਕਿ ਇਸ ਪਟੀਸ਼ਨ ਨੂੰ ਨਵੇਂ ਸਿਰੇ ਤੋਂ ਮੁੜ ਦਾਇਰ ਕੀਤਾ ਜਾਵੇ ਜਾਂ ਇਸ ਪਟੀਸ਼ਨ ਨੂੰ ਸੋਧਿਆ ਜਾਣਾ ਚਾਹੀਦਾ ਹੈ। ਪਟੀਸ਼ਨਰਾਂ ਨੇ ਪਟੀਸ਼ਨ 'ਚ ਢੁਕਵੀਆਂ ਸੋਧਾਂ ਕਰਨ ਲਈ ਸਮਾਂ ਮੰਗਿਆ, ਜਿਸ 'ਤੇ ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਕਾਬਲੇਗੌਰ ਹੈ ਕਿ ‘ਆਪ’ ਉਮੀਦਵਾਰਾਂ ਨੇ ਮੇਅਰ ਦੇ ਅਹੁਦੇ ਲਈ 8 ਜਨਵਰੀ ਨੂੰ ਹੋਈਆਂ ਚੋਣਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। 8 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਇਸ ਚੋਣ ਦੌਰਾਨ 'ਆਪ' ਦੀ ਇਕ ਵੋਟ ਨੂੰ ਪਾੜਨ ਦੀ ਗੱਲ ਕਹਿ ਕੇ ਅਯੋਗ ਕਰਾਰ ਦੇਣ ਸਮੇਂ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਤਰ੍ਹਾਂ ਨਿਗਮ ਦੇ ਮੇਅਰ ਦੇ ਅਹੁਦੇ ਲਈ ਭਾਜਪਾ ਉਮੀਦਵਾਰ ਦੀ ਚੋਣ ਕੀਤੀ ਗਈ। ਇਸ ਚੋਣ ਨੂੰ ਹੁਣ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਹਾਈ ਕੋਰਟ ਨੇ ਅੱਜ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।