Home /News /punjab /

ਹਾਈ ਕੋਰਟ ਨੇ ਮਾਈਨਿੰਗ ਨੂੰ ਲੈ ਕੇ ਪੰਜਾਬ ਨੂੰ ਦਿੱਤਾ ਇੱਕ ਹੋਰ ਵੱਡਾ ਝਟਕਾ,ਵਾਤਾਵਰਣ ਕਲੀਅਰੈਂਸ ਦੀ ਪ੍ਰਵਾਨਗੀ ਲਾਜ਼ਮੀ

ਹਾਈ ਕੋਰਟ ਨੇ ਮਾਈਨਿੰਗ ਨੂੰ ਲੈ ਕੇ ਪੰਜਾਬ ਨੂੰ ਦਿੱਤਾ ਇੱਕ ਹੋਰ ਵੱਡਾ ਝਟਕਾ,ਵਾਤਾਵਰਣ ਕਲੀਅਰੈਂਸ ਦੀ ਪ੍ਰਵਾਨਗੀ ਲਾਜ਼ਮੀ

ਹਾਈ ਕੋਰਟ ਵੱਲੋਂ ਮਾਈਨਿੰਗ ਨੂੰ ਲੈ ਕੇ ਪੰਜਾਬ ਨੂੰ ਝਟਕਾ,ਪਹਿਲਾਂ ਵਾਤਾਵਰਣ ਕਲੀਅਰੈਂਸ ਜ਼ਰੂਰੀ

ਹਾਈ ਕੋਰਟ ਵੱਲੋਂ ਮਾਈਨਿੰਗ ਨੂੰ ਲੈ ਕੇ ਪੰਜਾਬ ਨੂੰ ਝਟਕਾ,ਪਹਿਲਾਂ ਵਾਤਾਵਰਣ ਕਲੀਅਰੈਂਸ ਜ਼ਰੂਰੀ

ਹਾਈ ਕੋਰਟ ਨੇ ਇੱਕ ਹੋਰ ਨਵਾਂ ਹੁਕਮ ਵੀ ਜਾਰੀ ਕਰ ਦਿੱਤਾ ਹੈ। ਇਸ ਨਵੇਂ ਹੁਕਮ ਦੇ ਮੁਤਾਬਕ ਕਿਸੇ ਵੀ ਪ੍ਰਾਈਵੇਟ ਠੇਕੇਦਾਰ ਜਾਂ ਸਰਕਾਰ ਨੂੰ ਵਾਤਾਵਰਣ ਕਲੀਅਰੈਂਸ ਦੀ ਪ੍ਰਵਾਨਗੀ ਮਿਲੇ ਤੋਂ ਬਿਨਾਂ ਮਾਈਨਿੰਗ ਕਰਨ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਹਾਈ ਕੋਰਟ ਵੱਲੋਂ ਇਹ ਹੁਕਮ ਉਸ ਵੇਲੇ ਜਾਰੀ ਕੀਤਾ ਗਿਆ ਜਦੋਂ ਫਿਰੋਜ਼ਪੁਰ ਬਲਾਕ 3 ਵਿੱਚ ਚੱਲ ਰਹੀਆਂ ਮਾਈਨਿੰਗ ਸਾਈਟਾਂ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ ਅਤੇ ਪ੍ਰਾਈਵੇਟ ਠੇਕੇਦਾਰ ਨੇ ਸਰਕਾਰ ਦੇ ਉੱਤੇ ਨਾਜਾਇਜ਼ ਮਾਈਨਿੰਗ ਦੇ ਇਲਜ਼ਾਮ ਲਗਾਏ ਹਨ। ਪ੍ਰਾਈਵੇਟ ਠੇਕੇਦਾਰ ਦਾ ਕਹਿਣਾ ਹੈ ਕਿ ਵਾਤਾਵਰਨ ਕਲੀਅਰੈਂਸ ਉਸ ਦੇ ਨਾਂਅ ਉੱਤੇ ਹੈ ਅਤੇ ਪੰਜਾਬ ਸਰਕਾਰ ਉਸ ਦੇ ਨਾਂਅ 'ਤੇ ਨਾਜਾਇਜ਼ ਮਾਈਨਿੰਗ ਦਾ ਕੰਮ ਚਲਾ ਰਹੀ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਵਿੱਚ ਮਾਈਨਿੰਗ ਦਾ ਮੁੱਦਾ ਲਗਾਤਾਰ ਚਰਚਾ ਵਿੱਚ ਰਹਿੰਦਾ ਹੈ ਕਿਉਂਕਿ ਮਾਈਨਿੰਗ ਦੇ ਕਾਰਨ ਬੀਤੇ ਦਿਨੀਂ ਕਾਫੀ ਨੁਕਸਾਨ ਵੀ ਹੋਇਆ ਹੈ । ਜਿਸ ਨੂੰ ਲੈ ਕੇ ਜਿਥੇ ਪੰਜਾਬ-ਹਰਿਆਣਾ ਹਾਈ ਕੋਰਟ ਪਹਿਲਾਂ ਤੋਂ ਹੀ ਪੰਜਾਬ ਸਰਕਾਰ 'ਤੇ ਕਾਫ਼ੀ ਸਖ਼ਤ ਨਜ਼ਰ ਆ ਰਿਹਾ ਹੈ ਅਤੇ ਹੁਣ ਹਾਈ ਕੋਰਟ ਨੇ ਇੱਕ ਹੋਰ ਨਵਾਂ ਹੁਕਮ ਵੀ ਜਾਰੀ ਕਰ ਦਿੱਤਾ ਹੈ। ਇਸ ਨਵੇਂ ਹੁਕਮ ਦੇ ਮੁਤਾਬਕ ਕਿਸੇ ਵੀ ਪ੍ਰਾਈਵੇਟ ਠੇਕੇਦਾਰ ਜਾਂ ਸਰਕਾਰ ਨੂੰ ਵਾਤਾਵਰਣ ਕਲੀਅਰੈਂਸ ਦੀ ਪ੍ਰਵਾਨਗੀ ਮਿਲੇ ਤੋਂ ਬਿਨਾਂ ਮਾਈਨਿੰਗ ਕਰਨ 'ਤੇ ਰੋਕ ਲਗਾ ਦਿੱਤੀ ਹੈ।

ਦਰਅਸਲ ਹਾਈ ਕੋਰਟ ਵੱਲੋਂ ਇਹ ਹੁਕਮ ਉਸ ਵੇਲੇ ਜਾਰੀ ਕੀਤਾ ਗਿਆ ਜਦੋਂ ਫਿਰੋਜ਼ਪੁਰ ਬਲਾਕ 3 ਵਿੱਚ ਚੱਲ ਰਹੀਆਂ ਮਾਈਨਿੰਗ ਸਾਈਟਾਂ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ ਅਤੇ ਪ੍ਰਾਈਵੇਟ ਠੇਕੇਦਾਰ ਨੇ ਸਰਕਾਰ ਦੇ ਉੱਤੇ ਨਾਜਾਇਜ਼ ਮਾਈਨਿੰਗ ਦੇ ਇਲਜ਼ਾਮ ਲਗਾਏ ਹਨ। ਪ੍ਰਾਈਵੇਟ ਠੇਕੇਦਾਰ ਦਾ ਕਹਿਣਾ ਹੈ ਕਿ ਵਾਤਾਵਰਨ ਕਲੀਅਰੈਂਸ ਉਸ ਦੇ ਨਾਂਅ ਉੱਤੇ ਹੈ ਅਤੇ ਪੰਜਾਬ ਸਰਕਾਰ ਉਸ ਦੇ ਨਾਂਅ 'ਤੇ ਨਾਜਾਇਜ਼ ਮਾਈਨਿੰਗ ਦਾ ਕੰਮ ਚਲਾ ਰਹੀ ਹੈ।

ਇਸ ਤੋਂ ਬਾਅਦ ਹਾਈ ਕੋਰਟ ਨੇ ਅੱਜ ਸਾਫ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਦੇ ਨਾਂ 'ਤੇ ਮਾਈਨਿੰਗ ਸਾਈਟਾਂ ਦੀ ਵਾਤਾਵਰਣ ਕਲੀਅਰੈਂਸ ਨਹੀਂ ਮਿਲਦੀ ਉਸ ਵੇਲੇ ਤੱਕ ਕੋਈ ਵੀ ਪ੍ਰਾਈਵੇਟ ਠੇਕੇਦਾਰ ਜਾਂ ਸਕਰਾਰ ਮਾਈਨਿੰਗ ਸਾਈਟਾਂ 'ਤੇ ਮਾਈਨਿੰਗ ਨਹੀਂ ਕਰ ਸਕਣਗੇ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਸਰਹੱਦੀ ਖੇਤਰਾਂ ਦੇ ਵਿੱਚ ਮਾਈਨਿੰਗ ਦੇ ਉੱਪਰ ਪਾਬੰਦੀ ਲਗਾ ਦਿੱਤੀ ਹੈ, 'ਐਕਸਕੇਵੇਸ਼ਨ' ਦੇ ਨਾਮ ਦੇ ਉੱਪਰ ਮਾਈਨਿੰਗ 'ਤੇ ਪਾਬੰਦੀ ਲਗਾਈ ਗਈ ਹੈ ।ਡੀਸਿਲਟਿੰਗ ਦੇ ਨਾਂ 'ਤੇ ਮਾਈਨਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਜਦੋਂ ਤੱਕ ਸਰਕਾਰ ਵਾਤਾਵਰਣ ਦੀ ਮਨਜ਼ੂਰੀ ਨਹੀਂ ਲੈਂਦੀ, ਉਦੋਂ ਤੱਕ ਹਾਈਕੋਰਟ ਨੇ ਮਾਈਨਿੰਗ 'ਤੇ ਰੋਕ ਲਗਾ ਦਿੱਤੀ ਹੈ।ਮਾਈਨਿੰਗ ਨੂੰ ਲੈ ਕੇ ਵਿਰੋਧੀ ਵੀ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਦੇ ਆ ਰਹੇ ਹਨ।

Published by:Shiv Kumar
First published:

Tags: Environment, High court, Mining, Punjab, Punjab government