
ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਵੱਡੀ ਰਾਹਤ, ਨਹੀਂ ਆਵੇਗਾ ਫਰੀਦਕੋਟ
ਚੰਡੀਗੜ੍ਹ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਾਧਵੀਆਂ ਦੇ ਸ਼ੋਸ਼ਣ ਅਤੇ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੁਨਾਰੀਆ ਜੇਲ ਵਿਚ ਬੰਦ ਹੈ। ਉਸ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਫਰੀਦਕੋਟ ਅਦਾਲਤ ਵਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ ਪਰ ਹਾਈਕੋਰਟ ਵਲੋਂ ਇਸ ਉੱਤੇ ਰੋਕ ਲਗਾ ਦਿੱਤੀ ਗਈ ਹੈ। ਫਰੀਦਕੋਟ ਅਦਾਲਤ ਵੱਲੋਂ ਜਾਰੀ ਪ੍ਰੋਡਕਸ਼ਨ ਵਾਰੰਟ 'ਤੇ ਗੁਰਮੀਤ ਰਾਮ ਰਹੀਮ ਨੂੰ ਹੁਣ ਫਰੀਦਕੋਟ ਨਹੀਂ ਲਿਜਾਇਆ ਜਾਵੇਗਾ। ਵੀਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ 'ਚ 5 ਘੰਟੇ ਦੀ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਆਖ਼ਰਕਾਰ ਰਾਮ ਰਹੀਮ ਨੂੰ ਰਾਹਤ ਦੇ ਦਿੱਤੀ ਹੈ।
ਅਦਾਲਤ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਐਸਆਈਟੀ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਜਾ ਸਕਦੀ ਹੈ। ਪ੍ਰੋਡਕਸ਼ਨ ਵਾਰੰਟ ਦੇ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਜੇਕਰ ਉਹ ਚਾਹੁਣ ਤਾਂ ਸੁਨਾਰੀਆ ਜੇਲ 'ਚ ਉਸ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ ਜਾਂ ਫਿਰ ਵੀਡੀਓ ਕਾਨਫਰੰਸਿੰਗ ਰਾਹੀਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਰਾਮ ਰਹੀਮ ਨੇ ਵੀ ਇਸੇ ਮਾਮਲੇ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਤੇ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਤਕਨੀਕੀ ਤੌਰ 'ਤੇ ਰਾਮ ਰਹੀਮ ਪਹਿਲਾਂ ਹੀ ਜੇਲ 'ਚ ਹੈ ਅਤੇ SIT ਹੁਣ ਸੁਨਾਰੀਆ ਜੇਲ 'ਚ ਜਾ ਕੇ ਉਸ ਤੋਂ ਪੁੱਛਗਿੱਛ ਕਰੇਗੀ ਤਾਂ ਅਗਾਊਂ ਜ਼ਮਾਨਤ ਦਾ ਵੀ ਕੋਈ ਮਤਲਬ ਨਹੀਂ ਰਹਿ ਜਾਵੇਗਾ। ਹਾਲਾਂਕਿ ਇਸ 'ਤੇ ਵਿਸਥਾਰਤ ਆਦੇਸ਼ ਆਉਣੇ ਬਾਕੀ ਹਨ। ਗੁਰਮੀਤ ਰਾਮ ਰਹੀਮ ਦੀ ਵਕੀਲ ਕਨਿਕਾ ਆਹੂਜਾ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਪਹਿਲਾਂ ਹੀ ਜੇਲ 'ਚ ਹੈ ਅਤੇ ਉਸ ਦੀ ਗ੍ਰਿਫਤਾਰੀ ਹੈ। ਅਜਿਹੇ 'ਚ ਇਸ ਮਾਮਲੇ 'ਚ ਹੋਰ ਗ੍ਰਿਫਤਾਰੀ ਨਹੀਂ ਬਣਦੀ ਹੈ।। ਪਹਿਲੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਏ.ਪੀ.ਐੱਸ. ਦਿਓਲ ਅਤੇ ਰਾਮ ਰਹੀਮ ਦੇ ਵਕੀਲਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਸੁਰੱਖਿਆ ਕਾਰਨਾਂ ਤੋਂ ਇਲਾਵਾ ਰਾਮ ਰਹੀਮ ਦੇ ਵਕੀਲਾਂ ਨੇ ਰਾਮ ਰਹੀਮ ਦੀ ਬੀਮਾਰੀ ਦਾ ਵੀ ਹਵਾਲਾ ਦਿੱਤਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।