Home /News /punjab /

Navjot Singh Sidhu ਵੱਲੋਂ ਲੁਧਿਆਣਾ ਦੇ ਸੀਜੇਐਮ ਖਿਲਾਫ਼ ਹਾਈ ਕੋਰਟ 'ਚ ਪਾਈ ਗਈ ਪਟੀਸ਼ਨ ਅਰਜ਼ੀ ਮਨਜ਼ੂਰ

Navjot Singh Sidhu ਵੱਲੋਂ ਲੁਧਿਆਣਾ ਦੇ ਸੀਜੇਐਮ ਖਿਲਾਫ਼ ਹਾਈ ਕੋਰਟ 'ਚ ਪਾਈ ਗਈ ਪਟੀਸ਼ਨ ਅਰਜ਼ੀ ਮਨਜ਼ੂਰ

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤੀ ਰਾਹਤ

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤੀ ਰਾਹਤ

ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਅੱਜ ਰਾਹਤ ਮਿਲੀ ਹੈ। ਦਰਅਸਲ ਲੁਧਿਆਣਾ ਦੇ ਸੀਜੇਐਮ ਖਿਲਾਫ਼ ਹਾਈ ਕੋਰਟ ਵਿੱਚ ਪਾਈ ਗਈ ਉਨ੍ਹਾਂ ਦੀ ਪਟੀਸ਼ਨ ਅਰਜ਼ੀ ਮਨਜ਼ੂਰ ਹੋ ਗਈ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਸੀਐਲਯੂ ਮਾਮਲੇ ’ਚ ਲੁਧਿਆਣਾ ਕੋਰਟ ’ਚ ਫਿਜ਼ੀਕਲ ਤੌਰ ’ਤੇ ਹਾਜ਼ਰ ਤੋਂ ਰਾਹਤ ਮਿਲ ਗਈ ਹੈ।ਲੁਧਿਆਣਾ ਦੇ ਸੀਜੇਐਮ ਵਿੱਚ ਸਿੱਧੂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤ ਸਕਣਗੇ।

ਹੋਰ ਪੜ੍ਹੋ ...
  • Share this:

ਨਵਜੋਤ ਸਿੰਘ ਸਿੱਧੂ ਨੇ ਕੀਤੀ ਸੀ ਹਾਈ ਕੋਰਟ ਵਿੱਚ ਅਪੀਲ

ਤੁਹਾਨੂੰ ਦਸ ਦੲਇੇ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਹਤ ਨਾ ਠੀਕ ਹੋਣ ਕਰਕੇ ਅਤੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਇਸ ਮਾਮਲੇ ’ਚ ਲੁਧਿਆਣਾ ਅਦਾਲਤ ਵੱਲੋਂ ਤਲਬ ਕੀਤੇ ਜਾਣ ’ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਇਜਾਜ਼ਤ ਮੰਗੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਸਨ।ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਸੀਜੇਐਮ ਸੁਮਿਤ ਮੱਕੜ ਵੱਲੋਂ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕਰ ਦਿੱਤਾ ਗਿਆ ਸੀ।ਦਰਅਸਲ ਸਿੱਧੂ ਨੂੰ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਕੋਰਟ ਵਿੱਚ ਤਲਬ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਦਾਇਰ ਇੱਕ ਅਰਜ਼ੀ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ। ਜਦਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ ਦਾ ਰੁੱਖ਼ ਕੀਤਾ ਸੀ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਦਰਜ਼ ਕਰਵਾਈ ਸੀ ਸ਼ਿਕਾਇਤ

ਤੁਹਾਨੂੰ ਦਸ ਦਈਏ ਕਿ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਸੀਐਲਯੂ ਨੂੰ ਲੈ ਕੇ ਕਾਫੀ ਵੱਡਾ ਵਿਵਾਦ ਹੋਇਆ ਸੀ। ਇਸ ਵਿਵਾਦ ਵਿੱਚ ਆਸ਼ੂ ਨੇ ਸਾਬਕਾ ਡੀਐਸਪੀ ਨੂੰ ਧਮਕੀ ਤੱਕ ਦੇ ਦਿੱਤੀ ਸੀ। ਇਸ 'ਤੇ ਸਾਬਕਾ ਡੀਐਸਪੀ ਨੇ ਆਸ਼ੂ ਦੀ ਸ਼ਿਕਾਇਤ ਤਤਕਾਲੀ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੀਤੀ ਸੀ। ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਸਾਬਕਾ ਡੀਐਸਪੀ ਨੇ ਮਾਮਲਾ ਅਦਾਲਤ ਵਿੱਚ ਦਾਇਰ ਕਰਵਾ ਦਿੱਤਾ ਸੀ। ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਬਣਾਇਆ ਗਿਆ ਸੀ।ਕੋਰਟ ਨੇ ਹੁਲਮ ਜਾਰੀ ਕੀਤੇ ਸਨ ਕਿ ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਦੇਣ ਹੈ। ਤੁਹਾਨੂੰ ਦਸ ਦਈਏ ਕਿ ਰੋਡ ਰੇਜ਼ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ।

Published by:Shiv Kumar
First published:

Tags: Congress, Court, High court, Navjot singh sidhu, Punjab