ਗੰਨ ਕਲਚਰ ਨੂੰ ਲੈਕੇ ਹਾਈਕੋਰਟ ਹੋਈ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

News18 Punjabi | News18 Punjab
Updated: January 28, 2020, 2:49 PM IST
share image
ਗੰਨ ਕਲਚਰ ਨੂੰ ਲੈਕੇ ਹਾਈਕੋਰਟ ਹੋਈ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਗੰਨ ਕਲਚਰ ਨੂੰ ਲੈਕੇ ਹਾਈਕੋਰਟ ਹੋਈ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਹਰਿਆਣਾ ਹਾਈਕੋਰਟ ਨੇ ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ 24 ਅਪ੍ਰੈਲ ਤੱਕ ਜਵਾਬ ਮੰਗਿਆ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ਹਰਿਆਣਾ ਕੋਰਟ ਨੇ ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਮੁਹਾਲੀ ’ਚ ਇਕ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਸ਼ਾਮਲ ਹੋਏ ਸੀ ਜਿਸ ਉਤੇ ਪੰਡਿਤ ਰਾਓ ਦਾ ਕਹਿਣਾ ਹੈ ਕਿ ਔਜਲਾ ਨੇ ਪ੍ਰੋਗਰਾਮ ’ਚ ਭੜਕਾਊ ਗੀਤ ਗਾਏ ਹਨ।

ਮੁਹਾਲੀ ਪ੍ਰੋਗਰਾਮ ਦੌਰਾਨ 'ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ' ਗਾਣਾ ਗਾਇਆ ਸੀ। ਜਿਸ ਤੋਂ ਬਾਅਦ ਪੰਡਿਤ ਰਾਓ ਨੇ ਲੱਚਰ ਤੇ ਗੰਨ ਕਲਚਰ ਦੇ ਖਿਲਾਫ ਹਾਈਕੋਰਟ ਵਿਚ ਅਰਜੀ ਦਾਖਲ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਹਥਿਆਰਾਂ ਵਾਲੇ ਭੜਕਾਊ ਗੀਤਾਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

 
First published: January 28, 2020
ਹੋਰ ਪੜ੍ਹੋ
ਅਗਲੀ ਖ਼ਬਰ