Home /News /punjab /

ਫਤਿਹਵੀਰ ਦੀ ਮੌਤ ਮਾਮਲੇ 'ਚ ਹਾਈ ਕੋਰਟ ਨੇ NDRF, ਕੇਂਦਰ, ਪੰਜਾਬ ਸਰਕਾਰ ਤੇ ਡੀਸੀ ਤੋਂ ਮੰਗਿਆ ਜਵਾਬ

ਫਤਿਹਵੀਰ ਦੀ ਮੌਤ ਮਾਮਲੇ 'ਚ ਹਾਈ ਕੋਰਟ ਨੇ NDRF, ਕੇਂਦਰ, ਪੰਜਾਬ ਸਰਕਾਰ ਤੇ ਡੀਸੀ ਤੋਂ ਮੰਗਿਆ ਜਵਾਬ

 • Share this:

  ਹਾਈਕੋਰਟ ਨੇ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਦੋ ਸਾਲ ਦੇ ਫਤਿਹਵੀਰ ਦੀ ਬੋਰਵੈੱਲ 'ਚ ਡਿੱਗਣ ਨਾਲ ਮੌਤ ਦੇ ਮਾਮਲੇ 'ਚ ਐਨਡੀਆਰਐਫ, ਪੰਜਾਬ ਸਰਕਾਰ, ਕੇਂਦਰ, ਸੰਗਰੂਰ ਦੇ ਐੱਸਪੀ ਤੇ ਡੀਸੀ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਹਾਈਕੋਰਟ ਨੇ ਇਸ ਮਾਮਲੇ 'ਚ ਕੀਤੀ ਗਈ ਕਾਰਵਾਈ ਦੀ ਜਾਂਚ ਰਿਪੋਰਟ ਵੀ ਤਲਬ ਕੀਤੀ ਹੈ। ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ।


  ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਸੱਤਪਾਲ ਜੈਨ ਨੇ ਕੋਰਟ 'ਚ ਕਿਹਾ ਕਿ ਇਹ ਮਾਮਲਾ ਸਿਰਫ ਫਤਿਹਵੀਰ ਦਾ ਨਹੀਂ ਹੈ ਬਲਕਿ ਦੇਸ਼ ਦੇ ਸਾਰਿਆਂ ਬੱਚਿਆਂ ਦਾ ਹੈ। ਇਸ ਮਾਮਲੇ 'ਚ ਉਨ੍ਹਾਂ ਸਾਰੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਜਿਨ੍ਹਾਂ ਨੂੰ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਨਹੀਂ ਕੀਤਾ। ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਫਤਿਹਵੀਰ ਨੂੰ ਬਚਾਉਣ ਵਿਚ ਨਾਕਾਮ ਹੋਣ ਵਾਲਿਆਂ ਉਤੇ ਕਾਰਵਾਈ ਕੀਤੀ ਜਾਵੇ। ਬਚਾਅ ਆਪ੍ਰੇਸ਼ਨ ਦੌਰਾਨ ਲਾਪਰਵਾਹੀ ਵਰਤਣ ਵਾਲਿਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਤੇ ਫਤਿਹਵੀਰ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।


  ਜ਼ਿਕਰਯੋਗ ਹੈ ਕਿ ਫਤਿਹਵੀਰ ਦੀ ਮੌਤ ਤੋਂ ਬਾਅਦ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਵਿਚ ਗੁੱਸੇ ਦੀ ਲਹਿਰ ਹੈ। ਇਲਜ਼ਾਮ ਇਹ ਹਨ ਕਿ ਨਾ ਤਾਂ ਸਰਕਾਰ ਨੇ ਫਤਿਹ ਨੂੰ ਬਚਾਉਣ ਚ ਗੰਭੀਰਤਾ ਵਿਖਾਈ ਤੇ ਨਾ ਹੀ ਹੁਣ ਫਤਿਹ ਦੀ ਮੌਤ ਤੋਂ ਬਾਅਦ ਲਾਪਰਵਾਹੀ ਵਰਤਣ ਵਾਲੇ ਪ੍ਰਸ਼ਾਸਨਿਕ ਅਮਲੇ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਹੋ ਰਹੀ ਹੈ।

  First published:

  Tags: RIP Fatehveer